ਵਿਟਾਮਿਨ ਡੀ ਦੀ ਕਮੀ ਨੂੰ ਕਰਨਾ ਚਾਹੁੰਦੇ ਹੋ ਦੂਰ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਦਾ ਕਰੋ ਇਸਤੇਮਾਲ

written by Shaminder | July 27, 2021

ਸਰੀਰ ਨੂੰ ਤੰਦਰੁਸਤ ਰੱਖਣ ਲਈ ਵਿਟਾਮਿਨ, ਮਿਨਰਲਸ ਅਤੇ ਪੋਸ਼ਕ ਤੱਤਾਂ ਦਾ ਲੋੜੀਂਦੀ ਮਾਤਰਾ ‘ਚ ਹੋਣਾ ਬੇਹੱਦ ਜ਼ਰੂਰੀ ਹੈ । ਕਿਸੇ ਵੀ ਵਿਟਾਮਿਨ, ਪ੍ਰੋਟੀਨ ਦੀ ਕਮੀ ਕਾਰਨ ਸਰੀਰ ‘ਚ ਕਈ ਤਰ੍ਹਾਂ ਦੀ ਕਮੀ ਦਾ ਸਾਹਮਣਾ ਤੁਹਾਨੂੰ ਕਰਨਾ ਪੈ ਸਕਦਾ ਹੈ । ਅੱਜ ਅਸੀਂ ਤੁਹਾਨੂੰ ਵਿਟਾਮਿਨ ਡੀ ਦੀ ਕਮੀ ਕਾਰਨ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਵਾਂਗੇ ।

milk

 

ਹੋਰ ਪੜ੍ਹੋ  : ਇਹਨਾਂ ਚੀਜਾਂ ਨੂੰ ਡਾਈਟ ਵਿੱਚ ਸ਼ਾਮਿਲ ਕਰਨ ਨਾਲ ਮਿਲੇਗਾ ਵੱਧ ਪ੍ਰੋਟੀਨ 

cheese

ਵਿਟਾਮਿਨ ਡੀ ਦੀ ਕਮੀ ਕਾਰਨ ਸਰੀਰ ਨੂੰ ਥਕਾਵਟ ਮਹਿਸੂਸ ਹੁੰਦੀ ਹੈ । ਇਸ ਦੇ ਨਾਲ ਹੀ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਥੋੜਾ ਜਿਹਾ ਕੰਮ ਕਰਨ ਤੋਂ ਬਾਅਦ ਹੀ ਸਰੀਰ ਟੁੱਟਣ ਲੱਗ ਪੈਂਦਾ ਹੈ । ਇਸ ਦੇ ਨਾਲ ਹੀ ਹਾਈ ਬਲੱਡ ਪ੍ਰੈਸ਼ਰ, ਤਣਾਅ ਅਤੇ ਆਲਸ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ।

butter

ਇਸ ਲਈ ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕਰਨ ਦੇ ਲਈ ਖੁਰਾਕ ‘ਚ ਕੁਝ ਚੀਜ਼ਾਂ ਸ਼ਾਮਿਲ ਕਰਕੇ ਤੁਸੀਂ ਇਸ ਕਮੀ ਨੂੰ ਦੂਰ ਕਰ ਸਕਦੇ ਹੋ । ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕਰਨ ਦੇ ਲਈ ਤੁਸੀਂ ਧੁੱਪ ਲੈ ਕੇ ਇਸ ਕਮੀ ਨੂੰ ਪੂਰਾ ਕਰ ਸਕਦੇ ਹੋ । ਇਸ ਤੋਂ ਇਲਾਵਾ ਡੇਅਰੀ ਪ੍ਰੋਡਕਟਸ ਜਿਵੇਂ ਕਿ ਦੁੱਧ, ਪਨੀਰ, ਮੱਖਣ ਨੂੰ ਸ਼ਾਮਿਲ ਕਰ ਸਕਦੇ ਹੋੋ।

 

You may also like