ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਡਾਈਟ ਵਿੱਚ ਸ਼ਾਮਿਲ ਕਰੋ ਅਰਬੀ ਦੀ ਸ਼ਬਜੀ

Written by  Rupinder Kaler   |  November 20th 2021 03:33 PM  |  Updated: November 20th 2021 03:33 PM

ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਡਾਈਟ ਵਿੱਚ ਸ਼ਾਮਿਲ ਕਰੋ ਅਰਬੀ ਦੀ ਸ਼ਬਜੀ

ਅਰਬੀ (taro root benefits) ਅਜਿਹੀ ਸਬਜ਼ੀ ਹੈ ਜਿਸ ਨੂੰ ਬੜੇ ਚਾਅ ਨਾਲ ਖਾਧਾ ਜਾਂਦਾ ਹੈ। ਆਰਬੀ ਨੂੰ ਸਭ ਤੋਂ ਸਿਹਤਮੰਦ ਮੰਨਿਆ ਜਾਂਦਾ ਹੈ। ਅਰਬੀ ਅਰਬੀ ਫਾਈਬਰ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਸੀ ਅਤੇ ਈ ਦਾ ਬਹੁਤ ਵਧੀਆ ਸਰੋਤ ਹੈ । ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਣ ਦੇ ਨਾਲ-ਨਾਲ ਇਹ ਅੰਤੜੀਆਂ ਅਤੇ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੈ। ਇਸ ਦੀ ਇਕ ਹੋਰ ਵਿਸ਼ੇਸ਼ਤਾ ਇਹ ਹੈ ਕਿ ਇਹ ਸਟਾਰਚ ਵਾਲੀ ਸਬਜ਼ੀ ਹੈ ਜਿਸ ਵਿਚ ਦੋ ਤਰ੍ਹਾਂ ਦੇ ਕਾਰਬੋਹਾਈਡਰੇਟ ਹੁੰਦੇ ਹਨ ਜੋ ਬਲੱਡ ਸ਼ੂਗਰ ਦੇ ਪ੍ਰਬੰਧਨ ਲਈ ਬਹੁਤ ਵਧੀਆ ਹੁੰਦੇ ਹਨ।

taro root

ਹੋਰ ਪੜ੍ਹੋ :

ਨਿਸ਼ਾ ਬਾਨੋ ਨੇ ਆਪਣੇ ਪਤੀ ਸਮੀਰ ਮਾਹੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਪਸੰਦ

taro root

ਭਾਰ ਘਟਾਉਣ ਵਿੱਚ ਵੀ ਅਰਬੀ ਬਹੁਤ ਫਾਇਦੇਮੰਦ ਹੈ। ਅਰਬੀ (taro root benefits)  'ਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ ਅਤੇ ਇਸ ਨੂੰ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਰਬੀ ਖਾਣ ਨਾਲ ਦਿਨ ਭਰ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ, ਜਿਸ ਕਾਰਨ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ।

taro root

ਸਰਦੀ ਦੇ ਮੌਸਮ ਵਿੱਚ ਹਰ ਕਿਸੇ ਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਅਰਬੀ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਨਾ ਸਿਰਫ ਖਾਣ 'ਚ ਸਵਾਦਿਸ਼ਟ ਹੈ ਸਗੋਂ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਅਰਬੀ (taro root benefits) ਗੋਆ, ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਓਨੀ ਹੀ ਪ੍ਰਸਿੱਧ ਹੈ ਜਿੰਨੀ ਇਹ ਭਾਰਤ ਦੇ ਉੱਤਰੀ ਅਤੇ ਪੱਛਮੀ ਰਾਜਾਂ ਵਿੱਚ ਹੈ। ਅਰਬੀ ਨੂੰ ਫਰਾਈ, ਕਰੀ ਅਤੇ ਸਬਜ਼ੀ ਤੋਂ ਇਲਾਵਾ ਹੋਰ ਵੀ ਕਈ ਤਰੀਕਿਆਂ ਨਾਲ ਖਾਧਾ ਜਾ ਸਕਦਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network