‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ਦੇ ਟੀਜ਼ਰ ਤੋਂ ਬਾਅਦ ਛੇਤੀ ਰਿਲੀਜ਼ ਹੋਣ ਵਾਲਾ ਹੈ ਫ਼ਿਲਮ ਦਾ ਟਰੇਲਰ

written by Rupinder Kaler | January 22, 2020

ਪੰਜਾਬੀ ਫ਼ਿਲਮਾਂ ਦੇਖਣ ਵਾਲੇ ਗਿੱਪੀ ਗਰੇਵਾਲ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਹਾਲ ਹੀ ਵਿੱਚ ਇਸ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਨੂੰ ਕਿ ਕਾਫੀ ਪਸੰਦ ਕੀਤਾ ਗਿਆ ਹੈ । ਇਸ ਸਭ ਦੇ ਚਲਦੇ ਫ਼ਿਲਮ ਦੇ ਡਾਇਰੈਕਟਰ ਰਾਕੇਸ਼ ਮਹਿਤਾ ਨੇ ਫ਼ਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕੀਤੀਆਂ ਹਨ । https://www.instagram.com/p/B6zU3m4nSnU/ ਇਹਨਾਂ ਤਸਵੀਰਾਂ ਵਿੱਚ ਡਾਇਰੈਕਟਰ ਰਾਕੇਸ਼ ਮਹਿਤਾ ਤੇ ਗਿੱਪੀ ਗਰੇਵਾਲ ਤੇ ਨੇਹਾ ਸ਼ਰਮਾ ਨਜ਼ਰ ਆ ਰਹੇ ਹਨ । ਇਹਨਾਂ ਤਸਵੀਰਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸੇ ਫ਼ਿਲਮ ਨੂੰ ਸਫ਼ਲ ਬਨਾਉਣ ਲਈ ਪੂਰੀ ਟੀਮ ਦਾ ਇੱਕ ਦੂਜੇ ਨਾਲ ਜੁੜਿਆ ਹੋਣਾ ਕਿੰਨਾ ਜ਼ਰੂਰੀ ਹੈ ਖ਼ਾਸ ਕਰਕੇ ਫ਼ਿਲਮ ਦੇ ਡਾਇਰੈਕਟਰ ਤੇ ਫ਼ਿਲਮ ਵਿੱਚ ਕੰਮ ਕਰਨ ਵਾਲੇ ਅਦਾਕਾਰਾਂ ਦਾ । https://www.instagram.com/p/B7PsJ9Hnoyw/ ਟੀਜ਼ਰ ਤੋਂ ਬਾਅਦ ਹੁਣ ਇਸ ਫ਼ਿਲਮ ਦੇ ਟਰੇਲਰ ਦਾ ਇੰਤਜ਼ਾਰ ਹੋ ਰਿਹਾ ਹੈ, ਜਿਹੜਾ ਕਿ ਛੇਤੀ ਹੀ ਰਿਲੀਜ਼ ਹੋਣ ਵਾਲਾ ਹੈ । ਹਾਲਾ ਕਿ ਫ਼ਿਲਮ ਦੇ ਨਿਰਮਾਤਾਵਾਂ ਨੇ ਇਸ ਦੀ ਤਾਰੀਖ ਦਾ ਹਾਲੇ ਕੋਈ ਵੀ ਖੁਲਾਸਾ ਨਹੀਂ ਕੀਤਾ । https://www.instagram.com/p/B7k_zRSHCzQ/?utm_source=ig_embed ਤੁਹਾਨੂੰ ਦੱਸ ਦਿੰਦੇ ਹਾਂ ਕਿ ਗਿੱਪੀ ਗਰੇਵਾਲ ਤੇ ਨੇਹਾ ਸ਼ਰਮਾ ਤੋਂ ਇਲਾਵਾ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ, ਧੀਰਜ ਕੁਮਾਰ, ਬੱਬਲ ਰਾਏ, ਰਘਵੀਰ ਬੋਲੀ ਸਮੇਤ ਹੋਰ ਕਈ ਅਦਾਕਾਰ ਨਜ਼ਰ ਆਉਣਗੇ । ਇਹ ਫ਼ਿਲਮ 28 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ ।

0 Comments
0

You may also like