Advertisment

‘ਇੱਕ ਸੰਧੂ ਹੁੰਦਾ ਸੀ’ ਦਾ ਨਵਾਂ ਗੀਤ ‘ਸੋਨੇ ਦੀ ਵੰਗ’ ਗਿੱਪੀ ਗਰੇਵਾਲ ਤੇ ਇੰਦਰ ਕੌਰ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼

author-image
By Lajwinder kaur
New Update
‘ਇੱਕ ਸੰਧੂ ਹੁੰਦਾ ਸੀ’ ਦਾ ਨਵਾਂ ਗੀਤ ‘ਸੋਨੇ ਦੀ ਵੰਗ’ ਗਿੱਪੀ ਗਰੇਵਾਲ ਤੇ ਇੰਦਰ ਕੌਰ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼
Advertisment
ਯਾਰੀਆਂ ਦੀਆਂ ਗੱਲਾਂ ਕਰਦੀ ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਇੱਕ ਹੋਰ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਿਹਾ ਹੈ । ਸੋਨੇ ਦੀ ਵੰਗ ਟਾਈਟਲ ਹੇਠ ਰਿਲੀਜ਼ ਹੋਣ ਜਾ ਰਹੇ ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਇੰਦਰ ਕੌਰ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਣਗੇ ।
Advertisment
ਹੋਰ ਵੇਖੋ:ਰਾਜ ਰਣਜੋਧ 'ਟੌਮੀ' ਗੀਤ ਤੋਂ ਬਾਅਦ ਹੁਣ ਇਸ ਗੀਤ ਨਾਲ ਪਾਉਣ ਜਾ ਰਹੇ ਧੱਕ,ਪੀਟੀਸੀ ਪੰਜਾਬੀ 'ਤੇ ਹੋਵੇਗਾ ਪ੍ਰੀਮੀਅਰ ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਹੈਪੀ ਰਾਏਕੋਟੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਦਾ ਹੋਵੇਗਾ । ਹੰਬਲ ਮਿਊਜ਼ਿਕ ਦੇ ਲੇਬਲ ਹੇਠ ਇਹ ਗੀਤ 21 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ।
ਐਕਸ਼ਨ, ਰੋਮਾਂਸ ਤੇ ਡਰਾਮੇ ਵਾਲੀ ਇਸ ਫ਼ਿਲਮ ਨੂੰ ਰਕੇਸ਼ ਮਹਿਤਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ‘ਇੱਕ ਸੰਧੂ ਹੁੰਦਾ ਸੀ’ ਦੇ ਅਹਿਮ ਕਿਰਦਾਰਾਂ ‘ਚ ਨਜ਼ਰ ਆਉਣਗੇ ਗਿੱਪੀ ਗਰੇਵਾਲ, ਨੇਹਾ ਸ਼ਰਮਾ, ਰੌਸ਼ਨ ਪ੍ਰਿੰਸ, ਬੱਬਲ ਰਾਏ, ਵਿਕਰਮਜੀਤ, ਜੱਸ ਗਰੇਵਾਲ, ਮੁਕੁਲ ਦੇਵ, ਧੀਰਜ ਕੁਮਾਰ ਤੋਂ ਇਲਾਵਾ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ । ‘ਇੱਕ ਸੰਧੂ ਹੁੰਦਾ ਸੀ’ 28 ਫਰਵਰੀ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment