ਦਿਲਾਂ ਨੂੰ ਛੂਹ ਰਿਹਾ ਹੈ ਸਤਿੰਦਰ ਸਰਤਾਜ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਇੱਕੋ ਮਿੱਕੇ’ ਫ਼ਿਲਮ ਦਾ ਨਵਾਂ ਗੀਤ ‘ਇਸ਼ਕੀਆ ਪਰੇਸ਼ਾਨੀਆਂ’, ਦੇਖੋ ਵੀਡੀਓ

Written by  Lajwinder kaur   |  March 11th 2020 04:41 PM  |  Updated: March 11th 2020 04:41 PM

ਦਿਲਾਂ ਨੂੰ ਛੂਹ ਰਿਹਾ ਹੈ ਸਤਿੰਦਰ ਸਰਤਾਜ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਇੱਕੋ ਮਿੱਕੇ’ ਫ਼ਿਲਮ ਦਾ ਨਵਾਂ ਗੀਤ ‘ਇਸ਼ਕੀਆ ਪਰੇਸ਼ਾਨੀਆਂ’, ਦੇਖੋ ਵੀਡੀਓ

ਪਿਆਰ ਦੇ ਖ਼ੂਬਸੂਰਤ ਰਿਸ਼ਤੇ ‘ਤੇ ਬਣਾਈ ਗਈ ਫ਼ਿਲਮ ‘ਇੱਕੋ ਮਿੱਕੇ’ ਜੋ ਇਸ ਹਫ਼ਤੇ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਨਾਜ਼ੁਕ ਡੋਰ ਨਾਲ ਬੰਨੇ ਹੋਏ ਪਤੀ ਪਤਨੀ ਦੇ ਖੂਬਸੂਰਤ ਰਿਸ਼ਤੇ ਨੂੰ ਵੱਡੇ ਪਰਦੇ ਉੱਤੇ ਉਤਾਰਿਆ ਜਾਵੇਗਾ । ਜਿਸਦੇ ਚੱਲਦੇ ਇੱਕ-ਇੱਕ ਕਰਕੇ ਫ਼ਿਲਮ ਦੇ ਗੀਤ ਰਿਲੀਜ਼ ਕੀਤੇ ਜਾ ਰਹੇ ਨੇ । ਜੀ ਹਾਂ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ‘ਇਸ਼ਕੀਆ ਪਰੇਸ਼ਾਨੀਆਂ’ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ਦਿਲਾਂ ਨੂੰ ਛੂਹਣ ਵਾਲੇ ਇਸ ਗੀਤ ਨੂੰ ਸਤਿੰਦਰ ਸਰਤਾਜ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਹੋਰ ਵੇਖੋ:ਦੀਪ ਸਿੱਧੂ ਧਰਮਿੰਦਰ ਤੇ ਪ੍ਰਕਾਸ਼ ਕੌਰ ਦੇ ਨਾਲ ਆਏ ਨਜ਼ਰ, ਫੋਟੋ ਛਾਈ ਸ਼ੋਸ਼ਲ ਮੀਡੀਆ ‘ਤੇ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ । ਗਾਣੇ ਨੂੰ ਸਤਿੰਦਰ ਸਰਤਾਜ ਤੇ ਅਦਿਤੀ ਸ਼ਰਮਾ ਉੱਤੇ ਫਿਲਮਾਇਆ ਗਿਆ ਹੈ । ਗਾਣੇ ਨੂੰ ਸਾਗਾ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਅਨੋਖੀ ਪਿਆਰ ਦੀ ਦਾਸਤਾਨ ਵਾਲੀ ਕਹਾਣੀ ਪੰਕਜ ਵਰਮਾ ਵੱਲੋਂ ਲਿਖੀ ਗਈ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਹੇਠ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ । ਇਸ ਫ਼ਿਲਮ ‘ਚ ਸਤਿੰਦਰ ਤੇ ਅਦਿਤੀ ਤੋਂ ਇਲਾਵਾ ਸਰਦਾਰ ਸੋਹੀ, ਮਹਾਬੀਰ ਭੁੱਲਰ, ਵਿਜੈ ਕੁਮਾਰ, ਨਵਦੀਪ ਕਲੇਰ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ 13 ਮਾਰਚ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network