ਪਤੀ-ਪਤਨੀ ਦੇ ਟੁੱਟਦੇ ਹੋਏ ਰਿਸ਼ਤੇ ਦੇ ਦਰਦ ਨੂੰ ਬਿਆਨ ਕਰਦਾ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Muqammal’ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  November 16th 2021 01:38 PM  |  Updated: November 16th 2021 01:42 PM

ਪਤੀ-ਪਤਨੀ ਦੇ ਟੁੱਟਦੇ ਹੋਏ ਰਿਸ਼ਤੇ ਦੇ ਦਰਦ ਨੂੰ ਬਿਆਨ ਕਰਦਾ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Muqammal’ ਹੋਇਆ ਰਿਲੀਜ਼, ਦੇਖੋ ਵੀਡੀਓ

ਪਿਆਰ ਅਜਿਹਾ ਅਹਿਸਾਸ ਹੈ ਜੋ ਕਿਸੇ ਨੂੰ ਵੀ ਕਿਸੇ ਦਾ ਮੁਰੀਦ ਬਣਾ ਲੈਂਦਾ ਹੈ। ਪਿਆਰ ਨੂੰ ਸ਼ਬਦਾਂ ‘ਚ ਬਿਆਨ ਕਰਨਾ ਬਹੁਤ ਹੀ ਮੁਸ਼ਕਿਲ ਹੈ । ਹਰ ਰਿਸ਼ਤਾ ਪਿਆਰ ਦੇ ਨਾਲ ਹੀ ਬਣਦਾ ਹੈ। ਜਿਸ ਚੋਂ ਇੱਕ ਰਿਸ਼ਤਾ ਹੈ ਪਤੀ-ਪਤਨੀ ਦਾ। ਜੀ ਹਾਂ ਪਤੀ-ਪਤਨੀ ਦੇ ਪਿਆਰ ਵਾਲੇ ਰਿਸ਼ਤੇ ‘ਤੇ ਬਣੀ ਫ਼ਿਲਮ ‘ਇੱਕੋ ਮਿੱਕੇ’ Ikko Mikke(The Soulmates) ਇੱਕ ਵਾਰ ਫਿਰ ਤੋਂ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਣ ਵਾਲੀ ਹੈ। ਜਿਸ ਦੇ ਚੱਲਦੇ ਫ਼ਿਲਮ ਦੇ ਇੱਕ-ਇੱਕ ਕਰਕੇ ਗੀਤ ਰਿਲੀਜ਼ ਕੀਤੇ ਜਾ ਰਹੇ ਨੇ। ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਮੁਕੰਮਲ (‘Muqammal’) ਰਿਲੀਜ਼ ਹੋ ਗਿਆ ਹੈ।

ਹੋਰ ਵੇਖੋ:ਪਿਆਰ ਦੀ ਤਾਕਤ ਨੂੰ ਪੇਸ਼ ਕਰਦਾ ਸੱਜਣ ਅਦੀਬ ਦਾ ਨਵਾਂ ਗੀਤ ‘ਇਸ਼ਕ ਤੋਂ ਵੱਧ ਕੇ’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

satinder sartaaj and aditi sharma new song muqammal

ਇਸ ਗੀਤ ਨੂੰ ਗਾਇਕ ਸਤਿੰਦਰ ਸਰਤਾਜ Satinder Sartaaj ਨੇ ਆਪਣੀ ਰੂਹਾਨੀ ਆਵਾਜ਼ ਦੇ ਨਾਲ ਗਾਇਆ ਹੈ। ਇਸ ਗੀਤ ‘ਚ ਉਨ੍ਹਾਂ ਨੇ ਪਤੀ-ਪਤਨੀ ਦੇ ਰਿਸ਼ਤੇ 'ਚ ਆਈ ਦਰਾਰ ਦੇ ਦਰਦ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਇਸ ਗੀਤ ਨੂੰ ਫ਼ਿਲਮ ਦੇ ਹੀਰੋ ਹੀਰੋਇਨ ਯਾਨੀਕਿ ਸਤਿੰਦਰ ਤੇ ਅਦਿਤੀ ਸ਼ਰਮਾ ਉੱਤੇ ਫਿਲਮਾਇਆ ਗਿਆ ਹੈ। ਦਿਲ ਦੇ ਦਰਦਾਂ ਨੂੰ ਬਿਆਨ ਕਰਦਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਗੀਤ ਦੇ ਬੋਲ ਵੀ ਖੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਨੇ। ਗੀਤ ਨੂੰ ਮਿਊਜ਼ਿਕ Beat Minister ਨੇ ਦਿੱਤਾ ਹੈ। ਇਸ ਗੀਤ ਨੂੰ ਸਾਗਾ ਹਿੱਟਜ਼ ਦੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

aditi sharma ikkok mikke

ਹਾਲ ਹੀ ‘ਚ ਫ਼ਿਲਮ ਦਾ ਇੱਕ ਹੋਰ ਗੀਤ ‘ਸੁੱਤੇ ਰਹਿਣ ਦੇ ਪੰਛੀ’ ਦਰਸ਼ਕਾਂ ਦੇ ਨਜ਼ਰ ਹੋਇਆ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਇਹ ਫ਼ਿਲਮ ਨਾਜ਼ੁਕ ਡੋਰ ਨਾਲ ਬੰਨੇ ਹੋਏ ਪਤੀ ਪਤਨੀ ਦੇ ਖੂਬਸੂਰਤ ਰਿਸ਼ਤੇ ਨੂੰ ਵੱਡੇ ਪਰਦੇ ਉੱਤੇ ਪੇਸ਼ ਕਰਦੀ ਹੋਈ ਨਜ਼ਰ ਆਵੇਗੀ। ਅਨੋਖੀ ਪਿਆਰ ਦੀ ਦਾਸਤਾਨ ਵਾਲੀ ਇਹ ਕਹਾਣੀ ਪੰਕਜ ਵਰਮਾ ਵੱਲੋਂ ਲਿਖੀ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਹੇਠ ਇਸ ਫ਼ਿਲਮ ਨੂੰ ਤਿਆਰ ਕੀਤਾ ਹੈ । ਇਸ ਫ਼ਿਲਮ ‘ਚ ਸਤਿੰਦਰ ਤੇ ਅਦਿਤੀ ਸ਼ਰਮਾ ਤੋਂ ਇਲਾਵਾ ਸਰਦਾਰ ਸੋਹੀ, ਮਹਾਬੀਰ ਭੁੱਲਰ, ਵਿਜੈ ਕੁਮਾਰ, ਨਵਦੀਪ ਕਲੇਰ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਖ਼ੂਬਸੂਰਤ ਫ਼ਿਲਮ 26 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਸਤਿੰਦਰ ਸਰਤਾਜ ਏਨੀਂ ਦਿਨੀਂ ਆਪਣੇ ਮਿਊਜ਼ਿਕ ਸ਼ੋਅਜ਼ ਦੇ ਲਈ ਕੈਨੇਡਾ ਪਹੁੰਚੇ ਹੋਏ ਨੇ। ਉਨ੍ਹਾਂ ਦੇ ਸ਼ੋਅਜ਼ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

Satinder Sartaaj Latest Song:

 

 

 

You May Like This
DOWNLOAD APP


© 2023 PTC Punjabi. All Rights Reserved.
Powered by PTC Network