Ikko Mikke:  ਪਿਆਰ ਤੋਂ ਦੂਰ ਹੋਣ ਦੇ ਦਰਦ ਨੂੰ ਬਿਆਨ ਕਰਦਾ ‘ਏਨੇ ਕੁ ਪਲ’ ਗੀਤ ਕਰ ਰਿਹਾ ਹੈ ਦਰਸ਼ਕਾਂ ਨੂੰ ਭਾਵੁਕ, ਦੇਖੋ ਵੀਡੀਓ

written by Lajwinder kaur | November 24, 2021

ਸਤਿੰਦਰ ਸਰਤਾਜ  Satinder Sartaaj ਦੀ ਪਹਿਲੀ ਪੰਜਾਬੀ ਫ਼ਿਲਮ ‘ਇੱਕੋ ਮਿੱਕੇ’ Ikko Mikke(The Soulmates) ਰਿਲੀਜ਼ ਲਈ ਤਿਆਰ ਹੈ । ਜੀ ਹਾਂ ਇਹ ਫ਼ਿਲਮ ਇੱਕ ਵਾਰ ਫਿਰ ਤੋਂ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਣ ਵਾਲੀ ਹੈ। ਜਿਸ ਦੇ ਚੱਲਦੇ ਫ਼ਿਲਮ ਦੇ ਇੱਕ-ਇੱਕ ਕਰਕੇ ਗੀਤ ਰਿਲੀਜ਼ ਕੀਤੇ ਜਾ ਰਹੇ ਨੇ। ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਏਨੇ ਕੁ ਪਲ Eney Ku Pal ਰਿਲੀਜ਼ ਹੋ ਗਿਆ ਹੈ।

ਹੋਰ ਪੜ੍ਹੋ : ਬਿੱਗ ਬੌਸ ਤੋਂ ਬਾਹਰ ਆਈ ਅਫਸਾਨਾ ਖ਼ਾਨ ਪਹੁੰਚੀ ਪੰਜਾਬ, ਆਪਣੇ ਮੰਗੇਤਰ ਸਾਜ਼ ਨੂੰ ਦੇਖ ਕੇ ਖੁਸ਼ੀ ਦੇ ਮਾਰੀ ਹੋਈ ਭਾਵੁਕ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਦੋਵਾਂ ਦਾ ਇਹ ਰੋਮਾਂਟਿਕ ਵੀਡੀਓ

eney ku pal latest punjabi song

'ਏਨੇ ਕੁ ਪਲ' ਅਜਿਹਾ ਗੀਤ ਹੈ ਜੋ ਕਿ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਗੀਤ ਨੂੰ ਸਤਿੰਦਰ ਸਰਤਾਜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। ਇਹ ਗੀਤ ਸੈਡ ਜ਼ੋਨਰ ਦਾ ਹੈ। ਇਸ ਗੀਤ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ। ਇਸ ਗੀਤ ‘ਚ ਉਨ੍ਹਾਂ ਨੇ ਪਤੀ-ਪਤਨੀ ਦੀ ਹੋਏ ਨੋਕ-ਝੋਕ ਕਰਕੇ, ਦੋ ਪਿਆਰ ਕਰਨ ਵਾਲਿਆਂ ‘ਚ ਆਈ ਦੂਰੀ ਦੇ ਦਰਦ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਇਸ ਗੀਤ ਨੂੰ ਫ਼ਿਲਮ ਦੇ ਹੀਰੋ ਹੀਰੋਇਨ ਯਾਨੀਕਿ ਸਤਿੰਦਰ ਤੇ ਅਦਿਤੀ ਸ਼ਰਮਾ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਹਨ ਅਤੇ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ।

ਹੋਰ ਪੜ੍ਹੋ : ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ

inside image of satinder sartaaj and aditi sharma

ਇਹ ਫ਼ਿਲਮ ਨਾਜ਼ੁਕ ਡੋਰ ਨਾਲ ਬੰਨੇ ਹੋਏ ਪਤੀ ਪਤਨੀ ਦੇ ਖੂਬਸੂਰਤ ਰਿਸ਼ਤੇ ਨੂੰ ਵੱਡੇ ਪਰਦੇ ਉੱਤੇ ਪੇਸ਼ ਕਰੇਗੀ। ਇਸ ਫ਼ਿਲਮ ਦੀ ਕਹਾਣੀ ਪੰਕਜ ਵਰਮਾ ਵੱਲੋਂ ਲਿਖੀ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਹੇਠ ਇਸ ਫ਼ਿਲਮ ਨੂੰ ਤਿਆਰ ਕੀਤਾ ਹੈ । ਇਸ ਫ਼ਿਲਮ ‘ਚ ਸਤਿੰਦਰ ਤੇ ਅਦਿਤੀ ਸ਼ਰਮਾ ਤੋਂ ਇਲਾਵਾ ਸਰਦਾਰ ਸੋਹੀ, ਮਹਾਬੀਰ ਭੁੱਲਰ, ਵਿਜੈ ਕੁਮਾਰ, ਨਵਦੀਪ ਕਲੇਰ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਖ਼ੂਬਸੂਰਤ ਫ਼ਿਲਮ 26 ਨਵੰਬਰ ਯਾਨੀਕਿ ਇਸ ਹਫਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਉਡੀਕ ਸਤਿੰਦਰ ਸਰਤਾਜ ਦੇ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਕਰ ਰਹੇ ਹਨ।

Eney Ku Pal - Satinder Sartaaj -New Punjabi Song 2021

 

You may also like