
ਪ੍ਰਸਿੱਧ ਫ਼ਿਲਮ ਮੇਕਰ ਇਮਤਿਆਜ਼ ਅਲੀ (Imtiaz Ali ) ਏਨੀਂ ਦਿਨੀਂ ਪੰਜਾਬ ਆਏ ਹੋਏ ਹਨ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਦਾਕਾਰ ਦਰਸ਼ਨ ਔਲਖ (Darshan Aulakh) ਆਪਣੇ ਇੰਸਟਾਗ੍ਰਾਮ ‘ਤੇ ਲਗਾਤਾਰ ਸ਼ੇਅਰ ਕਰ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਦੇ ਨਾਲ ਇਮਤਿਆਜ਼ ਅਲੀ ਖ਼ਾਣੇ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਦੀ ਬੈਕਗ੍ਰਾਊਂਡ ‘ਚ ਇੱਕ ਗੀਤ ਚੱਲ ਰਿਹਾ ਹੈ ।

ਹੋਰ ਪੜ੍ਹੋ : ਅੱਜ ਹੈ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ, ਦਰਸ਼ਨ ਔਲਖ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਇਸ ਵੀਡੀਓ ‘ਚ ਦਰਸ਼ਨ ਔਲਖ ਨੇ ਆਪਣੇ ਮਾਤਾ ਪਿਤਾ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਦਰਸ਼ਨ ਔਲਖ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਮਾਪਿਆਂ ਦੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਇਮਤਿਆਜ ਅਲੀ ਪਿਛਲੇ ਕਈ ਦਿਨਾਂ ਤੋਂ ਪੰਜਾਬ ਆਏ ਹੋਏ ਹਨ ।

ਦੱਸ ਦਈਏ ਕਿ ਇਮਤਿਆਜ਼ ਅਲੀ ਜਲਦ ਹੀ ਪੰਜਾਬ ਦੀ ਮਸ਼ਹੂਰ ਮਰਹੂਮ ਗਾਇਕ ਜੋੜੀ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ‘ਤੇ ਫ਼ਿਲਮ ਬਨਾਉਣ ਜਾ ਰਹੇ ਹਨ । ਹੋ ਸਕਦਾ ਹੈ ਕਿ ਉਹ ਪੰਜਾਬ ‘ਚ ਇਸੇ ਫ਼ਿਲਮ ਦੇ ਸਿਲਸਿਲੇ ‘ਚ ਆਏ ਹੋਣ ।

ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਉਨ੍ਹਾਂ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਖ਼ਾਸ ਜਗ੍ਹਾ ਬਣਾਈ ਹੈ, ਉੱਥੇ ਹੀ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਨਾਲ ਆਪਣੀ ਧਾਕ ਜਮਾਈ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।
View this post on Instagram