
ਹਿਮਾਂਸ਼ੀ ਖੁਰਾਣਾ (Himanshi Khurana) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਆਪਣੇ ਦੋਸਤਾਂ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕ੍ਰਿਸਮਸ ਦੀ ਖਰੀਦਦਾਰੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਸੈਫ ਅਲੀ ਖ਼ਾਨ ਤੈਮੂਰ ਨੂੰ ਪਿੱਠ ‘ਤੇ ਬਿਠਾ ਕੇ ਆਏ ਨਜ਼ਰ, ਪਰ ਲੋਕ ਕਰਨ ਲੱਗੇ ਟਰੋਲ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਹਿਮਾਂਸ਼ੀ ਖੁਰਾਣਾ ਨੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਸਨ ।

ਹੋਰ ਪੜ੍ਹੋ : ਇਸ ਆਂਟੀ ਦੇ ਡਾਂਸ ਵੀਡੀਓ ਨੇ ਮਚਾਈ ਤੜਥੱਲੀ, ਲੋਕ ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ
ਜਨਮਦਿਨ ਤੋਂ ਬਾਅਦ ਹੁਣ ਉਹ ਵਿਦੇਸ਼ ‘ਚ ਆਪਣਾ ਸਮਾਂ ਬਿਤਾ ਰਹੀ ਹੈ । ਹਿਮਾਂਸ਼ੀ ਖੁਰਾਣਾ ਦਾ ਸਬੰਧ ਕੀਰਤਪੁਰ ਸਾਹਿਬ ਦੇ ਨਾਲ ਹੈ ਅਤੇ ਉਸ ਦੇ ਕਿਸੇ ਰਿਸ਼ਤੇਦਾਰ ਨੇ ਹੀ ਉਸ ਨੂੰ ਮਾਡਲਿੰਗ ਦੇ ਖੇਤਰ ‘ਚ ਆਉਣ ਦੀ ਸਲਾਹ ਦਿੱਤੀ । ਅਦਾਕਾਰਾ ਨੇ ਆਪਣੀ ਕਿਸਮਤ ਮਾਡਲਿੰਗ ਦੇ ਖੇਤਰ ‘ਚ ਅਜ਼ਮਾਈ ਤਾਂ ਉਨ੍ਹਾਂ ਨੂੰ ਕਾਮਯਾਬੀ ਮਿਲੀ ਅਤੇ ਇੱਕ ਤੋਂ ਬਾਅਦ ਇੱਕ ਗੀਤਾਂ ‘ਚ ਬਤੌਰ ਮਾਡਲ ਉਸ ਨੇ ਕੰਮ ਕੀਤਾ ।
ਹਿਮਾਂਸ਼ੀ ਖੁਰਾਣਾ ਬਤੌਰ ਮਾਡਲ ਦੇ ਨਾਲ ਨਾਲ ਕਈ ਗੀਤ ਵੀ ਆਪਣੀ ਆਵਾਜ਼ ‘ਚ ਰਿਲੀਜ਼ ਕਰ ਚੁੱਕੀ ਹੈ । ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਵੀ ਅਦਾਕਾਰਾ ਨਜ਼ਰ ਆ ਚੁੱਕੀ ਹੈ । ਕੁਝ ਸਮਾਂ ਪਹਿਲਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਵੀ ਉਹ ਅਦਾਕਾਰੀ ਕਰ ਚੁੱਕੀ ਹੈ ।
View this post on Instagram