ਆਯੁਰਵੇਦ ਵਿਚ ਸੌਂਫ਼ ਬਹੁਤ ਹੀ ਗੁਣਕਾਰੀ ਦਸੀ ਗਈ ਹੈ। ਇਹ ਮਿਹਦੇ ਅਤੇ ਅੰਤੜੀਆਂ ਦੇ ਰੋਗ ਦੂਰ ਕਰਨ ਵਾਸਤੇ ਉੱਤਮ ਮੰਨੀ ਗਈ ਹੈ। ਇਸ ਦੀ ਵਰਤੋਂ ਅਨੇਕਾਂ ਦਵਾਈਆਂ ਵਿਚ ਹੁੰਦੀ ਹੈ। ਜ਼ੁਕਾਮ ਹੋਣ ‘ਤੇ ਇਕ ਕੱਪ ਚਾਹ ਜਾਂ ਪਾਣੀ ਵਿਚ ਇਕ ਚਮਚਾ ਸੌਂਫ਼ ਉਬਾਲ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪੀ ਲਵੋ। ਨਜ਼ਲੇ-ਜ਼ੁਕਾਮ ਨੂੰ ਦੋ-ਤਿੰਨ ਦਿਨਾਂ ਵਿਚ ਅਰਾਮ ਆ ਜਾਵੇਗਾ।
ਹੋਰ ਪੜ੍ਹੋ :
- ਵਿਆਹ ਤੋਂ ਪਹਿਲਾਂ ਨੇਹਾ ਕੱਕੜ ਨੇ ਰੋਹਨਪ੍ਰੀਤ ਅੱਗੇ ਰੱਖੀ ਸੀ ਸ਼ਰਤ
- ਅਦਾਕਾਰਾ ਮੈਂਡੀ ਤੱਖਰ ਦੀ ਫ਼ਿਲਮ ‘ਕਿੱਕਲੀ’ ਦੀ ਸ਼ੂਟਿੰਗ ਦਾ ਪਹਿਲਾ ਸ਼ੈਡਿਊਲ ਖਤਮ
ਜੇਕਰ ਕਿਸੇ ਦੀ ਪਾਚਨ ਕਿਰਿਆ ਖ਼ਰਾਬ ਹੋਵੇ ਤਾਂ ਉਸ ਦੇ ਮੂੰਹ ਵਿਚੋਂ ਬਦਬੂ ਆਉਣ ਲਗਦੀ ਹੈ। ਇਸ ਦਾ ਅੱਧਾ ਚਮਚ ਦਿਨ ਵਿਚ ਤਿੰਨ-ਚਾਰ ਵਾਰ ਚਬਾਉਣ ਨਾਲ ਮੂੰਹ ਦੀ ਬਦਬੂ ਹਟ ਜਾਂਦੀ ਹੈ ਅਤੇ ਪਾਚਨ ਕਿਰਿਆ ਵੀ ਠੀਕ ਹੋ ਜਾਂਦੀ ਹੈ। ਗਲੇ ਦੀ ਖ਼ਰਾਬੀ ਅਤੇ ਖੱਟੇ ਡਕਾਰ ਆਉਂਦੇ ਹੋਣ ਤਾਂ ਇਕ ਚਮਚ ਸੌਂਫ਼ ਇਕ ਕੱਪ ਪਾਣੀ ਵਿਚ ਉਬਾਲ ਕੇ ਥੋੜ੍ਹੀ ਜਿਹੀ ਮਿਸ਼ਰੀ ਮਿਲਾ ਕੇ ਪੀਣ ਨਾਲ ਇਕ-ਦੋ ਦਿਨਾਂ ਵਿਚ ਅਰਾਮ ਆ ਜਾਂਦਾ ਹੈ।
ਇਹ ਦਿਮਾਗ਼ੀ ਕਮਜ਼ੋਰੀ ਅਤੇ ਸਰੀਰਕ ਕਮਜ਼ੋਰੀ ਦੂਰ ਕਰਦੀ ਹੈ। ਇਸ ਦੀ ਨਿਰੰਤਰ ਵਰਤੋਂ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇਕਰ ਪੇਟ ਵਿਚ ਦਰਦ ਹੋ ਜਾਵੇ ਤਾਂ ਇਕ-ਡੇਢ ਚਮਚ ਸੌਂਫ਼ ਤਵੇ ‘ਤੇ ਭੁੰਨ ਲਵੋ ਅਤੇ ਚਬਾ ਕੇ ਖਾਵੋ, ਮਿੰਟਾਂ ਵਿਚ ਦਰਦ ਠੀਕ ਹੋ ਜਾਵੇਗਾ।