ਮਹਾਰਾਸ਼ਟਰ ‘ਚ ਫ਼ਿਲਮ ਨਿਰਮਾਤਾ ਸੰਦੀਪ ਸਿੰਘ ਨੂੰ ਮਿਲੀ ਸਿੱਧੂ ਮੂਸੇਵਾਲਾ ਵਾਂਗ ਕਤਲ ਕਰਨ ਦੀ ਧਮਕੀ

written by Shaminder | July 07, 2022

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਫ਼ਿਲਮੀ ਅਤੇ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹੁਣ ਮਹਾਰਾਸ਼ਟਰ ‘ਚ ਫ਼ਿਲਮ ਨਿਰਮਾਤਾ ਸੰਦੀਪ ਸਿੰਘ(Sandeep singh)  ਨੂੰ ਫੇਸਬੁੱਕ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਸੰਦੀਪ ਸਿੰਘ ਨੂੰ ਸਿੱਧੂ ਮੂਸੇਵਾਲਾ (Sidhu Moose wala) ਵਾਂਗ ਕਤਲ ਕਰਨ ਦੀ ਧਮਕੀ ਦਿੱਤੀ ਗਈ ਹੈ । ਜਿਸ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

sandeep singh

ਹੋਰ ਪੜ੍ਹੋ : ਜਾਣੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲੀਆਂ ਨੂੰ ਕੀ ਦਿੱਤਾ, ਸਾਲੀਆਂ ਦੇ ਨਾਲ ਤਸਵੀਰਾਂ ਹੋ ਰਹੀਆਂ ਵਾਇਰਲ

ਦੱਸ ਦਈਏ ਕਿ ਸੰਦੀਪ ਸਿੰਘ ਤੋਂ ਪਹਿਲਾਂ ਵੀ ਕਈ ਅਦਾਕਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ । ਜਿਸ ‘ਚ ਅਦਾਕਾਰ ਸਲਮਾਨ ਖ਼ਾਨ ਸਣੇ ਕਈ ਸਟਾਰਸ ਸ਼ਾਮਿਲ ਹਨ । ਗਾਇਕ ਮਨਕਿਰਤ ਔਲਖ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ।

sandeep singh ,,

ਹੋਰ ਪੜ੍ਹੋ : ਸੀਐੱਮ ਭਗਵੰਤ ਮਾਨ ਦੀ ਪਤਨੀ ਦਾ ਵਿਆਹ ਤੋਂ ਪਹਿਲਾਂ ਟਵੀਟ ਹੋ ਰਿਹਾ ਵਾਇਰਲ, ਆਖੀ ਇਹ ਗੱਲ

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੀ 29  ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਹਥਿਆਰਬੰਦ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ । ਇਸ ਹਮਲੇ ‘ਚ ਸਿੱਧੂ ਨੂੰ ਕਈ ਗੋਲੀਆਂ ਲੱਗੀਆਂ ਸਨ । ਪੁਲਿਸ ਨੇ ਇਸ ਮਾਮਲੇ ‘ਚ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ।

sandeep singh

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਕਈ ਲੋਕ ਸ਼ਾਮਿਲ ਦੱਸੇ ਜਾ ਰਹੇ ਹਨ ਅਤੇ ਇਸ ਕਤਲ ‘ਚ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ । ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਈ ਖੁਲਾਸੇ ਕੀਤੇ ਸਨ ਕਿ ਇਸ ਤੋਂ ਪਹਿਲਾਂ ਸਿੱਧੂ ਨੂੰ ਕਈ ਵਾਰ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਸਨ । ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਇਸ ਮਾਮਲੇ ‘ਚ ਮੁੱਖ ਮੁਲਜ਼ਮ ਦੱਸੇ ਜਾ ਰਹੇ ਹਨ ।

You may also like