ਹਰਭਜਨ ਮਾਨ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਖ਼ੁਬਸੂਰਤ ਤਸਵੀਰਾਂ, ਵੇਖੋ ਤਸਵੀਰਾਂ

written by Shaminder | April 28, 2022

ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਗਾਇਕ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ।ਇਹ ਤਸਵੀਰਾਂ ਉਦੋਂ ਦੀਆਂ ਹਨ ਜਦੋਂ ਦੋਵੇਂ ਆਪਣੇ ਜੱਦੀ ਪਿੰਡ ਆਏ ਸਨ । ਤਸਵੀਰਾਂ ‘ਚ ਇਹ ਜੋੜੀ ਕਾਫੀ ਖ਼ੁਬਸੂਰਤ ਨਜ਼ਰ ਆ ਰਹੀ ਹੈ ।

harbhajan wife harman mann at Khemuana

ਹੋਰ ਪੜ੍ਹੋ : ਹਰਭਜਨ ਮਾਨ ਨੇ ਸਾਂਝੀ ਕੀਤੀ ਆਪਣੇ ਘਰ ਦੀ ਵੀਡੀਓ, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ੀਆਂ

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ‘ਪਿੰਡ ਦਾ ਗੇੜਾ’ ਇਹ ਤਸਵੀਰਾਂ ਹਰਭਜਨ ਮਾਨ ਦੇ ਪ੍ਰਸ਼ੰਸਕਾਂ ਨੂੰ ਵੀ ਪਸੰਦ ਆ ਰਹੀਆਂ ਹਨ ।ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਏਨੀਂ ਦਿਨੀਂ ਆਪਣੀ ਫ਼ਿਲਮ ‘ਪੀ.ਆਰ.’ ਨੂੰ ਲੈ ਕੇ ਚਰਚਾ ‘ਚ ਹਨ ।

Harbhajan Maan With Wife-min image From instagram

ਹੋਰ ਪੜ੍ਹੋ : ਹਰਭਜਨ ਮਾਨ ਤੇ ਹਰਮਨ ਮਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ

ਇਹ ਫ਼ਿਲਮ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਵੇਗੀ । ਇਸ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਅਮਰ ਨੂਰੀ ਸਣੇ ਹੋਰ ਕਈ ਕਲਾਕਾਰ ਵੀ ਦਿਖਾਈ ਦੇਣਗੇ । ਦੱਸ ਦਈਏ ਕਿ ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

Harbhajan Maan

ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਪਰ ਹੁਣ ਉਹ ਲੰਮੇ ਸਮੇਂ ਬਾਅਦ ਫ਼ਿਲਮ ‘ਪੀ.ਆਰ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਦਰਸ਼ਕਾਂ ਨੂੰ ਵੀ ਉਨ੍ਹਾਂ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਹਰਭਜਨ ਮਾਨ ਦੀ ਇਹ ਫ਼ਿਲਮ 27 ਮਈ ਨੂੰ ਰਿਲੀਜ਼ ਹੋਵੇਗੀ ।

You may also like