ਜਤਿੰਦਰ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਗਰਾਰੀਬਾਜ਼’ ਰਿਲੀਜ਼

written by Shaminder | August 19, 2021

ਪੀਟੀਸੀ ਪੰਜਾਬੀ ‘ਤੇ ਜਤਿੰਦਰ ਸਿੰਘ (Jatinder Singh ) ਦੀ ਆਵਾਜ਼ ‘ਚ ਨਵਾਂ ਗੀਤ  ‘ਗਰਾਰੀਬਾਜ਼’ (Garaaribaaz)  ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਪ੍ਰੀਤ ਸਿੱਧੂ ਪੁਰੀਆ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਜੱਗੀ ਗਿੱਲ ਨੇ । ਇਸ ਗੀਤ ‘ਚ ਇੱਕ ਗੱਭਰੂ ਨੇ ਆਪਣੇ ਅੰਦਾਜ਼ ਦੀ ਗੱਲ ਕੀਤੀ ਹੈ ਕਿ ਕਿਸ ਤਰ੍ਹਾਂ ਉਸ ਨੂੰ ਕੋਈ ਵੀ ਦੇਸੀ ਨਾ ਜਾਣੇ, ਕਿਉਂਕਿ ਇਸ ਗੱਭਰੂ ਦੀ ਜਿੱਥੇ ਗਰਾਰੀ ਅੜ ਜਾਂਦੀ ਹੈ। ਉੱਥੇ ਉਹ ਫਿਰ ਕਿਸੇ ਦੀ ਵੀ ਨਹੀਂ ਸੁਣਦਾ ।

Graraaribaz -min

ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ।
ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ‘ਤੇ ਤੁਸੀਂ ਸੁਣ ਸਕਦੇ ਹੋ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਸੁਣ ਸਕਦੇ ਹੋ ।

ਹੋਰ ਪੜ੍ਹੋ : ਸੋਨਮ ਕਪੂਰ ਦੇ ਘਰ ਤੋਂ ਆਈ ਗੁੱਡ ਨਿਊਜ਼, ਗੋਦ ਭਰਾਈ ਦੀਆਂ ਤਸਵੀਰਾਂ ਵਾਇਰਲ


ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ‘ਤੇ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

Jatinder singh -min

 

ਤੁਸੀਂ ਵੀ ਆਪਣੇ ਟੈਲੇਂਟ ਨੂੰ ਦੇਸ਼ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਲੀਜ਼ ਕਰਵਾ ਸਕਦੇ ਹੋ । ਦੱਸ ਦਈਏ ਕਿ ਪੀਟੀਸੀ ਪੰਜਾਬੀ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੇਸ਼ ਦੁਨੀਆ ਦੇ ਕੋਨੇ ਕੋਨੇ ਤੱਕ ਪਹੁੰਚਾ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਮਿਆਰੀ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ । ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

 

 

0 Comments
0

You may also like