ਫ਼ਿਲਮ ‘ਮਰਜਾਣੇ’ ਦਾ ਨਵਾਂ ਗੀਤ ‘ਯਾਰ ਵਰਸਿਜ਼ ਪਿਆਰ’ ਸਿੱਪੀ ਗਿੱਲ ਅਤੇ ਗੁਰਲੇਜ ਅਖਤਰ ਦੀ ਆਵਾਜ਼ ‘ਚ ਰਿਲੀਜ਼

written by Shaminder | December 01, 2021

ਫ਼ਿਲਮ ‘ਮਰਜਾਣੇ’ (Marjaney) ਦਾ ਨਵਾਂ ਗੀਤ ‘ਯਾਰ ਵਰਸਿਜ਼ ਪਿਆਰ’ (Yaar Vs Pyar)  ਸਿੱਪੀ ਗਿੱਲ ਅਤੇ ਗੁਰਲੇਜ ਅਖਤਰ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਸੁਲੱਖਣ ਚੀਮਾ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਲਾਡੀ ਗਿੱਲ ਦੇ ਵੱਲੋਂ ਦਿੱਤਾ ਗਿਆ ਹੈ ।ਇਸ ਗੀਤ ਦੀ ਗੱਲ ਕਰੀਏ ਤਾਂ ਗੀਤ ‘ਚ ਇੱਕ ਮੁਟਿਆਰ ਨੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕੀਤਾ ਹੈ ।

Sippy Gill image From sippy Gill and Gurlej Akhtar song

ਹੋਰ ਪੜ੍ਹੋ : ਅਦਾਕਾਰ ਬੋਮਨ ਈਰਾਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

ਪਰ ਗੱਭਰੂ ਉਸ ਮੁਟਿਆਰ ਦੇ ਇਨ੍ਹਾਂ ਜਜ਼ਬਾਤਾਂ ਤੋਂ ਅਨਜਾਣ ਹੈ ਤੇ ਉਹ ਮੁਟਿਆਰ ਨੂੰ ਹਮੇਸ਼ਾ ਹੀ ਇਗਨੋਰ ਕਰਦਾ ਹੈ ਤੇ ਆਪਣੇ ਯਾਰਾਂ ਨੂੰ ਤਰਜੀਹ ਦਿੰਦਾ ਹੈ। ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਟੀਜ਼ਰ ਅਤੇ ਟ੍ਰੇਲਰ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

Sippy Gill image From sippy Gill and Gurlej Akhtar song

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਿੱਪੀ ਗਿੱਲ ‘ਜੱਦੀ ਸਰਦਾਰ’ ਫ਼ਿਲਮ ‘ਚ ਨਜ਼ਰ ਆਏ ਸੀ । ਇਸ ਫ਼ਿਲਮ ‘ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by PTC Punjabi (@ptcpunjabi)

ਫ਼ਿਲਮ ਦੀ ਕਹਾਣੀ ਅਮਰਦੀਪ ਸਿੰਘ ਗਿੱਲ ਵੱਲੋਂ ਲਿਖੀ ਗਈ ਹੈ ਅਤੇ ਡਾਇਰੈਕਸ਼ਨ ਵੀ ਉਨ੍ਹਾਂ ਨੇ ਖੁਦ ਹੀ ਕੀਤੀ ਹੈ । ਫ਼ਿਲਮ ‘ਚ ਸਿੱਪੀ ਗਿੱਲ ਤੋਂ ਇਲਾਵਾ ਅਦਾਕਾਰਾ ਪ੍ਰੀਤ ਕਮਲ, ਆਸ਼ੀਸ ਦੁੱਗਲ, ਕੁੱਲ ਸਿੱਧੂ, ਪ੍ਰੀਤ ਭੁੱਲਰ ਆਦਿ ਫ਼ਿਲਮ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਵਿਵੇਕ ਓਹਰੀ,ਸਰਬਪਾਲ ਸਿੰਘ ਤੇ ਅਮ੍ਰਿੰਤਪਾਲ ਸਿੰਘ ਅਤੇ ਫ਼ਿਲਮ ਨੂੰ ਕੋ-ਪ੍ਰੋਡਿਊਸ ਕਰ ਰਹੇ ਨੇ ਜਸਪ੍ਰੀਤ ਕੌਰ। ਮਰਜਾਣੇ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ  ਵੱਲੋਂ ਦੁਨੀਆ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ। ਇਹ ਫ਼ਿਲਮ 10   ਦਸੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

 

You may also like