ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਕੱਚਾ ਪਨੀਰ, ਇਹ ਬਿਮਾਰੀਆਂ ਹੋਣਗੀਆਂ ਦੂਰ
ਪਨੀਰ (Cheese) ਪ੍ਰੋਟੀਨ, ਫੈਟ, ਕੈਲਸ਼ੀਅਮ, ਫਾਸਫੋਰਸ ਸਮੇਤ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ । ਨਾਸ਼ਤੇ ਅਤੇ ਦੁਪਹਿਰ ਦੇ ਖਾਣੇ ਤੋਂ 1 ਘੰਟਾ ਪਹਿਲਾਂ ਕੱਚੇ ਪਨੀਰ ਦਾ ਸੇਵਨ ਕਰੋ। ਕੁਝ ਘੰਟਿਆਂ ਦੀ ਕਸਰਤ ਤੋਂ ਬਾਅਦ ਵੀ ਪਨੀਰ (Cheese) ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਣ ਤੋਂ 1 ਘੰਟੇ ਪਹਿਲਾਂ ਪਨੀਰ ਖਾਓ। ਕੱਚੇ ਪਨੀਰ (Paneer)ਵਿੱਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਹੋਰ ਪੜ੍ਹੋ :
ਪੀਟੀਸੀ ਪੰਜਾਬੀ ‘ਤੇ ਵੇਖੋ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ –7 ਦਾ ਵੱਡੇ ਮੀਆਂ, ਛੋਟੇ ਮੀਆਂ ਰਾਊਂਡ
ਜੇ ਤੁਹਾਡੇ ਸਰੀਰ ਵਿੱਚ ਫਾਈਬਰ ਦੀ ਕਮੀ ਹੈ, ਤਾਂ ਇਸਦਾ ਰੋਜ਼ਾਨਾ ਸੇਵਨ ਕਰੋ। ਕੱਚਾ ਪਨੀਰ (Cheese) ਖਾਣ ਨਾਲ ਤੁਹਾਡਾ ਪਾਚਨ ਤੰਤਰ ਸਿਹਤਮੰਦ ਰਹਿੰਦਾ ਹੈ । ਕੱਚੇ ਪਨੀਰ ਵਿੱਚ ਓਮੇਗਾ -3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ। ਹਰ ਰੋਜ਼ ਕੱਚੀ ਪਨੀਰ ਖਾਣ ਨਾਲ ਤੁਹਾਡੇ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ।
ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਮਾਸਪੇਸ਼ੀਆਂ ਵੀ ਸਥਿਰ ਰਹਿੰਦੀਆਂ ਹਨ। ਪ੍ਰੋਟੀਨ ਅਤੇ ਕੈਲਸ਼ੀਅਮ ਤੋਂ ਇਲਾਵਾ, ਕੱਚੇ ਪਨੀਰ ਵਿੱਚ ਲਿਨੋਲੀਕ ਐਸਿਡ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਸਰੀਰ ਵਿੱਚ ਚਰਬੀ ਨੂੰ ਜਲਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ, ਜੋ ਤੁਹਾਨੂੰ ਭਾਰ ਘਟਾਉਣ ਵਿੱਚ ਸਹਾਇਤਾ ਕਰਦਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਪਰ ਕੱਚੇ ਪਨੀਰ (Cheese) ਦਾ ਸੇਵਨ ਕੈਂਸਰ ਦੇ ਜੋਖਮ ਨੂੰ ਘੱਟ ਕਰਦਾ ਹੈ।