ਹੱਡੀਆਂ ਨੂੰ ਮਜ਼ਬੂਤ ਕਰਨ ਲਈ ਆਪਣੀ ਖੁਰਾਕ ਵਿੱਚ ਸ਼ਾਮਿਲ ਕਰੋ ਇਹ ਚੀਜ਼ਾਂ

written by Rupinder Kaler | August 11, 2021

ਕਮਜ਼ੋਰ ਹੱਡੀਆਂ ਜੋੜਾਂ ਦੇ ਦਰਦ, ਗਠੀਆ ਅਤੇ ਹੋਰ ਸਮੱਸਿਆਵਾਂ ਦਾ ਕਾਰਨ ਬਣ ਸਕਦੀਆਂ ਹਨ। ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਅਸੀਂ ਕੁਝ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹਾਂ । ਦੁੱਧ, ਦਹੀ, ਪਨੀਰ ਡੇਅਰੀ ਉਤਪਾਦ (milk-products) ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ ਡੀ ਨਾਲ ਭਰਪੂਰ ਹੁੰਦੇ ਹਨ। ਇਸ ਦੇ ਸੇਵਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਅੰਡੇ ਨੂੰ ਪ੍ਰੋਟੀਨ ਦਾ ਸਹੀ ਸਰੋਤ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸਦੇ ਨਾਲ ਥਕਾਵਟ, ਕਮਜ਼ੋਰੀ ਦੂਰ ਹੋ ਜਾਂਦੀ ਹੈ ਅਤੇ ਵਿਅਕਤੀ ਦਿਨ ਭਰ ਊਰਜਾਵਾਜ ਮਹਿਸੂਸ ਕਰਦਾ ਹੈ।

ਹੋਰ ਪੜ੍ਹੋ :

ਅਨੁਪਮ ਸ਼ਿਆਮ ਨਾਲ ਆਮਿਰ ਖ਼ਾਨ ਨੇ ਕੀਤਾ ਸੀ ਵਾਅਦਾ, ਜ਼ਰੂਰਤ ਪੈਣ ‘ਤੇ ਮੁਕਰਿਆ ਅਦਾਕਾਰ

ਸਾਲਮਨ ਮੱਛੀ (Salmon Fish)ਵਿਟਾਮਿਨ ਡੀ ਨਾਲ ਭਰਪੂਰ ਹੁੰਦੀ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਮੱਛੀ ਖਾਣ ਦੇ ਸ਼ੌਕੀਨ ਹੋ, ਤਾਂ ਤੁਸੀਂ ਆਪਣੀ ਡਾਇਟ ਵਿੱਚ ਸਾਲਮਨ ਮੱਛੀ ਨੂੰ ਸ਼ਾਮਲ ਕਰ ਸਕਦੇ ਹੋ। ਸਾਬੁਤ ਅਨਾਜ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਜ਼ਰੂਰੀ ਵਿਟਾਮਿਨ ਅਤੇ ਫਾਈਬਰ ਕਣਕ, ਜਵਾਰ, ਬਾਜਰਾ, ਬ੍ਰਾਊਨ ਰਾਈਸ ਵਿੱਚ ਜ਼ਰੂਰੀ ਵਿਟਾਮਿਨ ਅਤੇ ਫਾਈਬਰ ਪਾਏ ਜਾਂਦੇ ਹਨ।

ਇਹ ਹੱਡੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਦੇ ਸੇਵਨ ਨਾਲ ਪ੍ਰਤੀਰੋਧਕ ਸ਼ਕਤੀ ਮਜ਼ਬੂਤ ਹੁੰਦੀ ਹੈ। ਆਂਵਲਾ (Amla Or Avla Juice) ਪੌਸ਼ਟਿਕ ਤੱਤਾਂ, ਐਂਟੀ-ਆਕਸੀਡੈਂਟਸ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਵਿਟਾਮਿਨ ਸੀ, ਡੀ ਆਦਿ ਅਤੇ ਸਹੀ ਮਾਤਰਾ ਵਿੱਚ ਪੌਸ਼ਟਿਕ ਤੱਤ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਇਸਨੂੰ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।

0 Comments
0

You may also like