ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਇਹ ਚੀਜ਼ਾਂ, ਸਰੀਰ ਦਾ ਵਧੇਗਾ ਆਕਸੀਜ਼ਨ ਲੈਵਲ

written by Rupinder Kaler | April 24, 2021

ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਅਜਿਹੇ ਹਲਾਤਾਂ ਵਿੱਚ ਹਰ ਕੋਈ ਆਪਣੀ ਇਮਿਊਨਿਟੀ ਵਧਾਉਣ ਵਿੱਚ ਲੱਗਾ ਹੋਇਆ ਹੈ । ਇਸ ਤੋਂ ਇਲਾਵਾ ਆਕਸੀਜਨ ਲੈਵਲ ਨੂੰ ਸੁਧਾਰਨ ਦੀ ਵੀ ਸਲਾਹ ਦਿੱਤੀ ਜਾ ਰਹੀ ਹੈ। ਵਿਟਾਮਿਨ ਸੀ ਨਾਲ ਭਰਪੂਰ ਨਿੰਬੂ ਸੇਵਨ ਕਰਨ ਨਾਲ ਸਰੀਰ ‘ਚ ਆਕਸੀਜਨ ਦੀ ਸਪਲਾਈ ਵਧੀਆ ਕਰਨ ‘ਚ ਮਦਦ ਮਿਲਦੀ ਹੈ । ਹੋਰ ਪੜ੍ਹੋ : ਬਾਲੀਵੁੱਡ ਅਦਾਕਾਰ ਕਿਸ਼ੋਰ ਨਾਂਦਲਸਕਰ ਦਾ ਕੋਰੋਨਾ ਨਾਲ ਹੋਇਆ ਦਿਹਾਂਤ ਦਹੀਂ ‘ਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ, ਆਇਰਨ ਅਤੇ ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਹ ਸਰੀਰ ‘ਚ ਮੌਜੂਦ ਖ਼ਰਾਬ ਬੈਕਟੀਰੀਆ ਨੂੰ ਖਤਮ ਕਰਕੇ ਗੁੱਡ ਬੈਕਟਰੀਆ ਨੂੰ ਵਧਾਉਂਦਾ ਹੈ। ਨਾਲ ਹੀ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ‘ਚ ਮਦਦ ਮਿਲਦੀ ਹੈ। ਲਸਣ ‘ਚ ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟਸ ਨਾਲ ਚਿਕਿਤਸਕ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਬੂਸਟ ਹੁੰਦੀ ਹੈ। ਅਜਿਹੇ ‘ਚ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਨਾਲ ਹੀ ਇਹ ਖੂਨ ‘ਚ ਆਕਸੀਜਨ ਲੈਵਲ ਨੂੰ ਨਾਰਮਲ ਬਣਾਈ ਰੱਖਣ ‘ਚ ਮਦਦ ਕਰਦਾ ਹੈ। ਭੋਜਨ ‘ਚ ਅੰਕੁਰਿਤ ਅਨਾਜ, ਦਾਲਾਂ, ਅੰਕੁਰਿਤ ਛੋਲੇ ਅਤੇ ਮੂੰਗ ਨੂੰ ਸ਼ਾਮਲ ਕਰੋ। ਇਸ ਨਾਲ ਸਰੀਰ ਦਾ ਆਕਸੀਜਨ ਲੈਵਲ ਵੱਧਣ ਦੇ ਨਾਲ ਇਮਿਊਨਿਟੀ ਮਜ਼ਬੂਤ ਹੋਵੇਗੀ।

0 Comments
0

You may also like