
ਪੰਜਾਬ ‘ਚ ਦੋ ਨਾਮੀ ਗਾਇਕਾਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ । ਗਾਇਕ ਰਣਜੀਤ ਬਾਵਾ (Ranjit Bawa) ਦੇ ਘਰ ਸਣੇ ਚਾਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ । ਰਣਜੀਤ ਬਾਵਾ ਦੇ ਮੈਨੇਜਰ ਦੇ ਘਰ ਵੀ ਇਨਕਮ ਟੈਕਸ ਨੇ ਦਬਿਸ਼ ਦਿੱਤੀ ਹੈ। ਇਸ ਦੇ ਨਾਲ ਨਾਲ ਬਾਵਾ ਦੇ ਚੰਡੀਗੜ੍ਹ ਦਫਤਰ ‘ਚ ਵੀ ਛਾਪੇਮਾਰੀ ਚੱਲ ਰਹੀ ਹੈ।

ਹੋਰ ਪੜ੍ਹੋ : ਪੰਜਾਬੀ ਸਿੰਗਰ ਕੰਵਰ ਗਰੇਵਾਲ ਦੇ ਘਰ ਐਨਆਈਏ ਦੀ ਰੇਡ
ਸੂਤਰਾਂ ਦੇ ਹਵਾਲੇ ਤੋਂ ਖਬਰਾਂ ਆ ਰਹੀਆਂ ਹਨ ਕਿ ਉਹਨਾਂ ਦੇ ਪੀ ਏ ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ ੨ ਉਹਨਾਂ ਦੇ ਆਪਣੇ ਘਰ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਰੇਡ ਮਾਰੀ ਗਈ।

ਰਣਜੀਤ ਬਾਵਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਹਨ । ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਮਾਈ ਡੀਅਰ ਪੰਜਾਬ’ ਵੀ ਆਇਆ ਸੀ । ਜਿਸ ‘ਚ ਉਹ ਪੰਜਾਬ ਦੀਆਂ ਸਿਫ਼ਤਾਂ ਕਰਦੇ ਹੋਏ ਨਜ਼ਰ ਆਏ ਸਨ ।
View this post on Instagram