ਪਿਓ-ਧੀ ਦੇ ਪਿਆਰੇ ਰਿਸ਼ਤੇ ਨੂੰ ਬਿਆਨ ਕਰਦਾ ਇੰਦਰ ਚਾਹਲ ਦਾ ਨਵਾਂ ਗੀਤ ‘ਮਾਪਿਆਂ ਦੀ ਧੀ’ ਕਰ ਰਿਹਾ ਹੈ ਸਭ ਨੂੰ ਭਾਵੁਕ, ਦੇਖੋ ਵੀਡੀਓ

Written by  Lajwinder kaur   |  August 20th 2019 05:46 PM  |  Updated: August 20th 2019 05:46 PM

ਪਿਓ-ਧੀ ਦੇ ਪਿਆਰੇ ਰਿਸ਼ਤੇ ਨੂੰ ਬਿਆਨ ਕਰਦਾ ਇੰਦਰ ਚਾਹਲ ਦਾ ਨਵਾਂ ਗੀਤ ‘ਮਾਪਿਆਂ ਦੀ ਧੀ’ ਕਰ ਰਿਹਾ ਹੈ ਸਭ ਨੂੰ ਭਾਵੁਕ, ਦੇਖੋ ਵੀਡੀਓ

 

ਪੰਜਾਬੀ ਗਾਇਕ ਇੰਦਰ ਚਾਹਲ ਆਪਣੇ ਨਵੇਂ ਗੀਤ ‘ਮਾਪਿਆਂ ਦੀ ਧੀ’ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ‘ਮਾਪਿਆਂ ਦੀ ਧੀ’ ਗਾਣੇ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਦਿਲ ਨੂੰ ਛੂਹਣ ਵਾਲੇ ਗਾਣੇ ਦੇ ਬੋਲ ਲਵ ਭੰਗੂ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਰਾਂਝਾ ਯਾਰ ਨੇ ਦਿੱਤਾ ਹੈ।

ਹੋਰ ਵੇਖੋ:ਮਨਿੰਦਰ ਬੁੱਟਰ ਦੇ ਨਵੇਂ ਗੀਤ ‘ਇੱਕ ਤੇਰਾ’ ਦਾ ਹੋਇਆ ਐਲਾਨ, ਸਾਹਮਣੇ ਆਇਆ ਪੋਸਟਰ

ਇਸ ਗਾਣੇ ਨੂੰ ਇੰਦਰ ਚਾਹਲ ਦੇ ਆਫ਼ੀਸ਼ੀਅਲ ਯੂ-ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਗਾਣੇ ਦੀ ਵੀਡੀਓ ਨੂੰ ਟੀਮ ਲਾਸਟ ਪੇਜ਼ ਵਾਲਿਆਂ ਨੇ ਬਹੁਤ ਹੀ ਖ਼ੂਬਸੂਰਤ ਬਣਾਇਆ ਹੈ।

broadway pic

ਗਾਣੇ ਦੀ ਵੀਡੀਓ ‘ਚ ਇੰਦਰ ਚਾਹਲ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ ਤੇ ਅਦਾਕਾਰੀ ‘ਚ ਸਾਥ ਦਿੱਤਾ ਹੈ ਫੀਮੇਲ ਅਦਾਕਾਰਾ ਮੋਨਿਕਾ ਸ਼ਰਮਾ ਨੇ। ਇਸ ਤੋਂ ਇਲਾਵਾ ਪੰਜਾਬੀ ਅਦਾਕਾਰ ਤੇ ਗਾਇਕ ਜੱਗੀ ਖਰੌੜ ਵੀ ਵੀਡੀਓ ‘ਚ ਨਜ਼ਰ ਆ ਰਹੇ ਹਨ। ਇਹ ਗਾਣਾ ਦਰਸ਼ਕਾਂ ਨੂੰ ਭਾਵੁਕ ਕਰ ਰਿਹਾ ਹੈ। ਇੰਦਰ ਚਾਹਲ ਦੇ ਇਸ ਗੀਤ ਨੂੰ ਵੀ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗਾਣੇ ਨੂੰ ਹੁਣ ਤੱਕ ਇੱਕ ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network