ਇੰਦਰ ਚਾਹਲ ਦੇ ਨਵੇਂ ਗੀਤ ‘Nishaniya’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  August 24th 2020 03:42 PM  |  Updated: August 24th 2020 03:42 PM

ਇੰਦਰ ਚਾਹਲ ਦੇ ਨਵੇਂ ਗੀਤ ‘Nishaniya’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਇੰਦਰ ਚਾਹਲ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਹ ਨਿਸ਼ਾਨੀਆਂ (Nishaniya) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਉਨ੍ਹਾਂ ਦੇ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ ।

 

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਇੰਦਰ ਚਾਹਲ ਨੇ ਹੀ ਲਿਖੇ ਨੇ ਤੇ ਮਿਊਜ਼ਿਕ Ar Deep ਨੇ ਦਿੱਤਾ ਹੈ । ਦਾਸ ਫ਼ਿਲਮ ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਹੈ । ਗੀਤ ਦੇ ਟੀਜ਼ਰ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਇੰਦਰ ਚਾਹਲ ਤੇ ਪੰਜਾਬੀ ਅਦਾਕਾਰਾ ਸੁਰੀਲੀ । ਟੀਜ਼ਰ ਨੂੰ ਇੰਦਰ ਚਾਹਲ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

ਜੇ ਗੱਲ ਕਰੀਏ ਇੰਦਰ ਚਾਹਲ ਦੇ ਵਰਕ ਫਰੰਟ ਦੀ ਤਾਂ ਉਹ ਮਾਪਿਆਂ ਦੀ ਧੀ, ਗੱਲ ਕਰਕੇ, ਗੇੜੀ, ਗੋਰਾ ਰੰਗ, ਸੰਗਦੀ ,ਸਾਨੂੰ ਵੀ ਤੇਰੀ ਲੋੜ ਨਹੀਂ, ਸੂਟ ਗੁਲਾਬੀ, ਫਿਕਰ ਨਾ ਕਰੀ, ਟੁੱਟੀ ਯਾਰੀ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network