ਇੰਦਰਜੀਤ ਨਿੱਕੂ ਨੇ ਮਨਾਇਆ ਜਨਮ ਦਿਨ ਪ੍ਰਸ਼ੰਸਕਾਂ ਨੇ ਦਿੱਤੀ ਵਧਾਈ

written by Shaminder | October 16, 2021

ਗਾਇਕ ਇੰਦਰਜੀਤ ਨਿੱਕੂ (Inderjit Nikku) ਨੇ ਬੀਤੇ ਦਿਨ ਆਪਣਾ ਜਨਮ ਦਿਨ  (Birthday) ਮਨਾਇਆ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਜਨਮ ਦਿਨ ‘ਤੇ ਵਧਾਈ ਦਿੱਤੀ । ਇਸ ਮੌਕੇ ਇੰਦਰਜੀਤ ਨਿੱਕੂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ । ਜਿਸ ‘ਚ ਇਕ ਤਸਵੀਰ ਗਾਇਕ ਦੀ ਪਤਨੀ ਦੀ ਹੈ । ਜਿਸ ਨੇ ਗਾਇਕ ਨੂੰ ਬਹੁਤ ਹੀ ਰੋਮਾਂਟਿਕ ਅੰਦਾਜ਼ ‘ਚ ਵਧਾਈ ਦਿੱਤੀ ਹੈ ।

nikku with wife,-min Image From Instagram

ਹੋਰ ਪੜ੍ਹੋ  : ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦਾ ਗਾਣਾ ਹੋਣ ਜਾ ਰਿਹਾ ਹੈ ਰਿਲੀਜ਼, ਗਾਣੇ ਦਾ ਨਾਮ ਬਦਲਣ ’ਤੇ ਪ੍ਰਸ਼ੰਸਕਾਂ ਨੇ ਜਤਾਈ ਨਰਾਜ਼ਗੀ

ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।

nikku9-min (1) Image From Instagram

ਗੀਤਾਂ ਦੇ ਨਾਲ –ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਜੌਹਰ ਦਿਖਾ ਚੁੱਕੇ ਹਨ ਅਤੇ ਕਈ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਦਿੰਦੇ ਆ ਰਹੇ ਹਨ ।ਨਿੱਕੂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਜਿਸ ‘ਚ ਮੁੱਖ ਤੌਰ ‘ਤੇ ਤੈਨੂੰ ਯਾਦ ਤਾਂ ਕਰਾਂ ਜੇ ਕਦੇ ਭੁੱਲਿਆ ਹੋਵਾਂ, ਮੁਮਤਾਜ, ਨਾਮ , ਮੁੰਡੇ ਚੁੰਮ ਚੁੰਮ ਸੁੱਟਦੇ ਰੁਮਾਲ, ਰੁੱਸਣ ਨੂੰ ਜੀ ਕਰਦਾ, ਪੰਜੇਬਾਂ ਵਾਲੀ ਕੌਣ ਏ ਕੁਝ ਚੋਣਵੇਂ ਗੀਤ ਹਨ, ਜੋ ਅੱਜ ਵੀ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ ।

You may also like