Advertisment

‘ਜਿੰਨ੍ਹਾਂ ਨੂੰ ਰੱਬ ਨੇ ਧੀਆਂ ਦਿੱਤੀਆਂ ਨੇ, ਸਭ ਤੋਂ ਅਣਮੁੱਲੀ ਦਾਤ ਬਖ਼ਸ਼ੀ ਉਨ੍ਹਾਂ ਨੂੰ ਵਾਹਿਗੁਰੂ ਜੀ ਨੇ’- ਇੰਦਰਜੀਤ ਨਿੱਕੂ 

author-image
By Lajwinder kaur
New Update
‘ਜਿੰਨ੍ਹਾਂ ਨੂੰ ਰੱਬ ਨੇ ਧੀਆਂ ਦਿੱਤੀਆਂ ਨੇ, ਸਭ ਤੋਂ ਅਣਮੁੱਲੀ ਦਾਤ ਬਖ਼ਸ਼ੀ ਉਨ੍ਹਾਂ ਨੂੰ ਵਾਹਿਗੁਰੂ ਜੀ ਨੇ’- ਇੰਦਰਜੀਤ ਨਿੱਕੂ 
Advertisment
ਪੰਜਾਬੀ ਗਾਇਕ ਇੰਦਰਜੀਤ ਨਿੱਕੂ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ
Advertisment
ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। punjabi singer inderjit nikku handsome pic image credit: instagram ਹੋਰ ਪੜ੍ਹੋ : ਸ਼੍ਰੀ ਬਰਾੜ ਦਾ ‘Dheeyan’ ਗੀਤ ਜਿੱਤ ਰਿਹਾ ਹੈ ਹਰ ਕਿਸੇ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
Advertisment
punjabi singer inderjit nikku post image credit: instagram ਇਸ ਵਾਰ ਉਨ੍ਹਾਂ ਨੇ ਆਪਣੀ ਬੇਟੀ ਏਕਮ ਕੌਰ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਜਿੰਨ੍ਹਾਂ ਨੂੰ ਰੱਬ ਨੇ ਧੀਆਂ ਦਿੱਤੀਆਂ ਨੇ, ਸਭ ਤੋਂ ਅਣਮੁੱਲੀ ਦਾਤ ਬਖ਼ਸ਼ੀ ਉਨ੍ਹਾਂ ਨੂੰ ਵਾਹਿਗੁਰੂ ਜੀ ਨੇ’ । ਪਿਉ-ਧੀ ਦੀ ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।   inderjit nikku pic image credit: instagram ਜੇ ਗੱਲ ਕਰੀਏ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਯਾਦ, ਛੱਡਤਾ, ਜਿਸ ਦਿਨ ਦਾ ਸੋਹਣੀਏ ਨੀ, ਮੇਰੇ ਯਾਰ ਬੇਲੀ, ਨਾਂਅ, ਕਾਲਜ, ਦੁੱਖ, ਦੇਸੀ ਬੰਦੇ ਸਣੇ ਕਈ ਕਮਾਲ ਦੇ ਗੀਤਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਐਕਟਿਵ ਨੇ। ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਟੀਵੀ ਦੇ ਕਈ ਰਿਆਲਟੀ ਸ਼ੋਅ ‘ਚ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment