ਭਾਰਤੀ ਕ੍ਰਿਕੇਟ ਟੀਮ ਦੇ ਤੇਜ਼ ਗੇਂਦਬਾਜ਼ ਯੁਜਵੇਂਦਰ ਚਾਹਲ ਨੇ ਆਪਣੀ ਮੰਗੇਤਰ ਧਨਾਸ਼ਰੀ ਵਰਮਾ ਦੇ ਨਾਲ ਵਿਆਹ ਕਰਵਾ ਲਿਆ ਹੈ । ਜਿਸ ਦੀ ਜਾਣਕਾਰੀ ਯੁਜਵੇਂਦਰ ਚਾਹਲ ਨੇ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਵਿਆਹ ਦੀ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ । ਜਿਸ ਤੋਂ ਬਾਅਦ ਪ੍ਰਸ਼ੰਸਕ ਨਵੀਂ ਵਿਆਹੀ ਜੋੜੀ ਨੂੰ ਵਿਆਹ ਦੀਆਂ ਮੁਬਾਰਕਾਂ ਦੇ ਰਹੇ ਨੇ ।
ਹੋਰ ਪੜ੍ਹੋ : ਜੈਜ਼ੀ ਬੀ ਕਿਸਾਨਾਂ ਦੀ ਹਿਮਾਇਤ ਕਰਨ ਲਈ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਅੰਦੋਲਨ ‘ਚ, ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ
ਦੱਸ ਦਈਏ ਇਸ ਸਾਲ ਅਗਸਤ ਮਹੀਨੇ ਚ ਦੋਵਾਂ ਨੇ ਮੰਗਣੀ ਕਰਵਾਈ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ । ਦੱਸ ਦਈਏ ਧਨਾਸ਼ਰੀ ਵਰਮਾ ਉਂਝ ਤਾਂ ਪੇਸ਼ੇ ਤੋਂ ਡਾਕਟਰ ਹੈ, ਪਰ ਉਨ੍ਹਾਂ ਨੇ ਡਾਂਸਰ ਦੇ ਤੌਰ ‘ਤੇ ਵੱਖਰੀ ਪਛਾਣ ਬਣਾਈ ਹੈ । ਉਹ ਆਪਣੀ ਇੱਕ ਡਾਂਸ ਕੰਪਨੀ ਵੀ ਚਲਾਉਂਦੀ ਹੈ ।
ਉਧਰ ਧਨਾਸ਼ਰੀ ਵਰਮਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ । ਦੋਵਾਂ ਇਕੱਠੇ ਬਹੁਤ ਹੀ ਪਿਆਰੇ ਤੇ ਖੁਸ਼ ਦਿਖਾਈ ਦੇ ਰਹੇ ਨੇ । ਸੋਸ਼ਲ ਮੀਡੀਆ ਉੱਤੇ ਇਸ ਜੋੜੀ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ ।
View this post on Instagram