ਕੀ ਹਿਮਾਂਸ਼ੀ ਖੁਰਾਣਾ ਨੇ ਕਰਵਾ ਲਿਆ ਹੈ ਵਿਆਹ ? ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰ ਦਿੱਤੇ ਸੰਕੇਤ

Written by  Shaminder   |  February 11th 2023 03:09 PM  |  Updated: February 11th 2023 03:09 PM

ਕੀ ਹਿਮਾਂਸ਼ੀ ਖੁਰਾਣਾ ਨੇ ਕਰਵਾ ਲਿਆ ਹੈ ਵਿਆਹ ? ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰ ਦਿੱਤੇ ਸੰਕੇਤ

ਹਿਮਾਂਸ਼ੀ ਖੁਰਾਣਾ (Himanshi Khurana) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ । ਆਉ ਤੁਹਾਨੂੰ ਦੱਸਦੇ ਹਾਂ ਕਿ ਅਦਾਕਾਰਾ ਨੇ ਕਿਹੜੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।

Himanshi Khurana Share kiara Pics Image Source : Instagram

ਹੋਰ ਪੜ੍ਹੋ : ਜਸਬੀਰ ਜੱਸੀ ਦੀ ਆਵਾਜ਼ ‘ਚ ‘ਪਾਣੀ ਅੱਖੀਆਂ ਦਾ’ ਗੀਤ ਰਿਲੀਜ਼, ਜਿੰਮੀ ਸ਼ੇਰਗਿੱਲ ਅਤੇ ਕੁਲਰਾਜ ਰੰਧਾਵਾ ਦਾ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਹਿਮਾਂਸ਼ੀ ਨੇ ਸਨੈਪਚੈਟ ਸਟੋਰੀ ‘ਚ ਸਾਂਝੀਆਂ ਕੀਤੀਆਂ ਤਸਵੀਰਾਂ

ਹਿਮਾਂਸ਼ੀ ਖੁਰਾਣਾ ਨੇ ਆਪਣੀ ਸਨੈਪ ਚੈਟ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਹਿਮਾਂਸ਼ੀ ਨੇ ਸਿਧਾਰਥ ਅਤੇ ਕਿਆਰਾ ਅਡਵਾਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਸੂਨ’ । ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਦਾਕਾਰਾ ਵੀ ਸ਼ਾਇਦ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ।

Himanshi khurana Image Source : Isnatgram

ਹੋਰ ਪੜ੍ਹੋ :  ਦਿਲਜੀਤ ਦੋਸਾਂਝ ਨੇ ਖ਼ਾਸ ਲੋਕਾਂ ਲਈ ਬਣਾਈ ਖ਼ਾਸ ਡਿੱਸ਼, ਵੇਖੋ ਵੀਡੀਓ

ਕੁਝ ਦਿਨ ਪਹਿਲਾਂ ਚੂੜਾ ਫਲਾਂਟ ਕਰਦੀ ਆਈ ਸੀ ਨਜ਼ਰ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਕਾਰਾ ਮਾਤਾ ਦੇ ਦਰਬਾਰ ‘ਚ ਨਜ਼ਰ ਆਈ ਸੀ । ਇਸ ਮੌਕੇ ‘ਤੇ ਉਸ ਨੇ ਆਪਣਾ ਚੂੜਾ ਵੀ ਫਲਾਂਟ ਕੀਤਾ ਸੀ । ਹਿਮਾਂਸ਼ੀ ਖੁਰਾਣਾ ਨੇ ਇਸ ਤੋਂ ਪਹਿਲਾਂ ਇੱਕ ਰਿੰਗ ਦੇ ਨਾਲ ਵੀ ਤਸਵੀਰ ਸਾਂਝੀ ਕੀਤੀ ਸੀ । ਜਿਸ ਤੋਂ ਬਾਅਦ ਦਰਸ਼ਕਾਂ ਅਤੇ ਪ੍ਰਸ਼ੰਸਕਾਂ ਦੀ ਉਤਸੁਕਤਾ ਹੋਰ ਜ਼ਿਆਦਾ ਵਧ ਗਈ ਹੈ ਅਤੇ ਲੋਕਾਂ ਦੇ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਸ਼ਾਇਦ ਅਦਾਕਾਰਾ ਨੇ ਵਿਆਹ ਕਰਵਾ ਲਿਆ ਹੈ ।

ਬਤੌਰ ਮਾਡਲ ਕੀਤੀ ਕਰੀਅਰ ਦੀ ਸ਼ੁਰੂਆਤ

ਅਦਾਕਾਰਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਹੁਣ ਤੱਕ ਉਹ ਕਈ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ । ਉਸ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਅਦਾਕਾਰੀ ਦੇ ਨਾਲ-ਨਾਲ ਹਿਮਾਂਸ਼ੀ ਵਧੀਆ ਗਾਇਕਾ ਵੀ ਹੈ । ਉਸ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਕੱਢੇ ਹਨ ।

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network