
Punjabi Entertainment News: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਅੱਜ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਏਕਮ ਗਰੇਵਾਲ ਦਾ ਜਨਮ ਦਿਨ ਹੈ । ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਪਿਆਰੀ ਜਿਹੀ ਪੋਸਟ ਸਾਂਝੀ ਕਰਦੇ ਹੋਏ ਏਕਮ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਹੋਰ ਪੜ੍ਹੋ : ਪਿਆਰ ਤੇ ਜਜ਼ਬਾਤਾਂ ਦੇ ਨਾਲ ਭਰਿਆ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਫ਼ਿਲਮ 'Kokka' ਦਾ ਟ੍ਰੇਲਰ ਹੋਇਆ ਰਿਲੀਜ਼
ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਏਕਮ ਗਰੇਵਾਲ ਦੇ ਨਾਲ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘ਹੈਪੀ ਬਰਥਡੇਅ ਪੁੱਤਰ @iamekomgrewal...ਤੂੰ ਮੇਰਾ ਮਾਣ, ਮੇਰਾ ਪਿਆਰ ਅਤੇ ਤੂੰ ਮੇਰਾ ਸਭ ਕੁਝ ਹੈ ਤੇ ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਇਸ ਪੋਸਟ ਉੱਤੇ ਏਕਮ ਨੂੰ ਬਰਥਡੇਅ ਵਿਸ਼ ਕਰਨ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਬੱਬਲ ਰਾਏ, ਦਰਸ਼ਨ ਔਲਖ, ਰਿੱਕੀ ਖ਼ਾਨ ਤੋਂ ਇਲਾਵਾ ਕਈ ਕਲਾਕਾਰਾਂ ਤੋਂ ਇਲਾਵਾ ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਵਧਾਈਆਂ ਦਿੱਤੀਆਂ ਹਨ।
ਗਿੱਪੀ ਗਰੇਵਾਲ ਤਿੰਨ ਪੁੱਤਰਾਂ ਦੇ ਪਿਤਾ ਨੇ। ਉਹ ਅਕਸਰ ਹੀ ਆਪਣੇ ਪੁੱਤਰ ਏਕਮ ਗਰੇਵਾਲ, ਛਿੰਦਾ ਗਰੇਵਾਲ ਤੇ ਗੁਰਬਾਜ਼ ਗਰੇਵਾਲ ਦੀਆਂ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਤਿੰਨੋਂ ਹੀ ਬੱਚਿਆਂ ਨੂੰ ਸੋਸ਼ਲ ਮੀਡੀਆ ਉੱਤੇ ਦਰਸ਼ਕ ਕਾਫੀ ਪਸੰਦ ਕਰਦੇ ਹਨ।
ਦੱਸ ਦਈਏ ਗਿੱਪੀ ਗਰੇਵਾਲ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਮਾਂ ਨੂੰ ਲੈ ਕੇ ਕਾਫੀ ਉਤਸੁਕ ਹਨ। ਇਹ ਫ਼ਿਲਮ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਉਹ ਦਿਵਿਆ ਦੱਤਾ ਅਤੇ ਬੱਬਲ ਰਾਏ ਨਾਲ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦੀਆਂ ਕਈ ਹੋਰ ਫ਼ਿਲਮ ਰਿਲੀਜ਼ ਲਈ ਤਿਆਰ ਹਨ।
ਹੋਰ ਪੜ੍ਹੋ : ਚੰਡੀਗੜ੍ਹ 'ਚ ਕਾਰਤਿਕ ਆਰੀਅਨ ਨੇ ਇਸ ਅੰਦਾਜ਼ 'ਚ ਕੀਤਾ ਫ਼ਿਲਮ 'Bhool Bhulaiyaa 2' ਦਾ ਪ੍ਰਮੋਸ਼ਨ, ਵੀਡੀਓ ਵਾਇਰਲ