ਜੌਰਡਨ ਸੰਧੂ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਜੱਦੀ ਸਰਦਾਰ’ ਫ਼ਿਲਮ ਦਾ ਨਵਾਂ ਗੀਤ ‘ਗਿੱਧੇ ਵਿੱਚ’, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  August 27th 2019 11:18 AM  |  Updated: August 27th 2019 11:23 AM

ਜੌਰਡਨ ਸੰਧੂ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਜੱਦੀ ਸਰਦਾਰ’ ਫ਼ਿਲਮ ਦਾ ਨਵਾਂ ਗੀਤ ‘ਗਿੱਧੇ ਵਿੱਚ’, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਲਓ ਜੀ ਮਨਭਾਵਨ ਸਿੰਘ ਵੱਲੋਂ ਡਾਇਰੈਕਟ ਕੀਤੀ ਫ਼ਿਲਮ ਜੱਦੀ ਸਰਦਾਰ ਦਾ ਇੱਕ ਹੋਰ ਨਵਾਂ ਗੀਤ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕਿਆ ਹੈ। ਇਸ ਗਾਣੇ ਨੂੰ ਦਮਦਾਰ ਆਵਾਜ਼ ਦੇ ਮਾਲਕ ਜੌਰਡਨ ਸੰਧੂ ਨੇ ਗਾਇਆ ਹੈ। 'ਗਿੱਧੇ ਵਿੱਚ' ਗਾਣਾ ਜੋ ਕਿ ਚੱਕਵੀਂ ਬੀਟ ਵਾਲਾ ਹੈ। ਜੌਰਡਨ ਸੰਧੂ ਦੀ ਆਵਾਜ਼ 'ਚ ਗਾਇਆ 'ਗਿੱਧੇ ਵਿੱਚ' ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਰਿਹਾ ਹੈ।

ਹੋਰ ਵੇਖੋ:'Bhool Bhulaiyaa 2' ਦੀ ਪਹਿਲੀ ਝਲਕ ਨੇ ਕੀਤਾ ਸਭ ਨੂੰ ਹੈਰਾਨ, ਅਕਸ਼ੇ ਕੁਮਾਰ ਦੀ ਜਗ੍ਹਾ ਇਸ ਵਾਰ ਕਾਰਤਿਕ ਆਰੀਅਨ ਕੱਢਣਗੇ ਭੂਤ

ਇਸ ਗਾਣੇ ਦੇ ਬੋਲ ਡੀ ਹਰਪ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਡੈਵੀ ਸਿੰਘ ਹੋਰਾਂ ਨੇ ਦਿੱਤਾ ਹੈ। ਇਸ ਗੀਤ ਨੂੰ ਯੈਲੋ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਗੀਤ ਪੀਟੀਸੀ ਚੱਕ ਦੇ ਅਤੇ ਪੀਟੀਸੀ ਪੰਜਾਬੀ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਗੀਤ ਨੂੰ ਸਿੱਪੀ ਗਿੱਲ, ਦਿਲਪ੍ਰੀਤ ਢਿੱਲੋਂ ਤੇ ਸਾਵਣ ਰੂਪੋਵਾਲੀ ਉੱਤੇ ਫਿਲਮਾਇਆ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

‘ਜੱਦੀ ਸਰਦਾਰ’ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਜਾ ਜਾਵੇਗਾ। ਇਸ ਫ਼ਿਲਮ ‘ਚ ਕਈ ਹੋਰ ਦਿੱਗਜ ਅਦਾਕਾਰ ਗੱਗੂ ਗਿੱਲ, ਹੌਬੀ ਧਾਲੀਵਾਲ, ਗੁਰਮੀਤ ਸਾਜਨ, ਅਨੀਤਾ ਦੇਵਗਨ ਅਤੇ ਧੀਰਜ ਕੁਮਾਰ ਅਹਿਮ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ। ਪੇਂਡੂ ਸੱਭਿਆਚਾਰ ਨੂੰ ਪੇਸ਼ ਕਰਦੀ ਇਹ ਫ਼ਿਲਮ 6 ਸਤੰਬਰ ਨੂੰ ਪੂਰੀ ਦੁਨੀਆਂ ‘ਚ ਰਿਲੀਜ਼ ਹੋ ਜਾਵੇਗੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network