ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਐਮੀ ਵਿਰਕ; ਜਗਦੀਪ ਸਿੱਧੂ ਨੇ ਤਸਵੀਰ ਸ਼ੇਅਰ ਕਰਦੇ ਕਿਹਾ ‘ਗੋਲਡਨ ਡੇਅਜ਼’

written by Lajwinder kaur | January 20, 2023 01:39pm

Jagdeep Sidhu-Ammy Virk image: ਪੰਜਾਬੀ ਫ਼ਿਲਮੀ ਜਗਤ ਦੇ ਮਸ਼ਹੂਰ ਡਾਇਰੈਕਟਰ ਤੇ ਲੇਖਕ ਜਗਦੀਪ ਸਿੱਧੂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਦਿਲ ਦੀਆਂ ਗੱਲਾਂ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਆਪਣੇ ਯਾਦਾਂ ਦੇ ਪਿਟਾਰੇ ਵਿੱਚੋਂ ਉਨ੍ਹਾਂ ਨੇ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਆਪਣੇ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ। ਜਿਸ ਉੱਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ।

ਹੋਰ ਪੜ੍ਹੋ : ਅਮਿਤਾਭ ਬੱਚਨ ਨੇ ਸ਼ੇਅਰ ਕੀਤਾ ਖ਼ਾਸ ਵੀਡੀਓ, ਲਿਓਨੇਲ ਮੇਸੀ ਅਤੇ ਕ੍ਰਿਸਟੀਆਨੋ ਰੋਨਾਲਡੋ ਨਾਲ ਹੋਈ ਮੁਲਾਕਾਤ ਦੀ ਦਿਖਾਈ ਝਲਕ

ammy virk news

ਕਿਸਮਤ ਵਰਗੀ ਸ਼ਾਨਦਾਰ ਫ਼ਿਲਮ ਦੇਣ ਵਾਲੇ ਜਗਦੀਪ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਥ੍ਰੋਅਬੈਕ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਉਹ ਐਮੀ ਵਿਰਕ, ਗੁਰਪ੍ਰੀਤ ਸਿੰਘ ਪਲਹੇੜੀ, ਪਰਦੀਪ ਗਿੱਲ, ਜਸਵਿੰਦਰ ਸਿੱਧੂ ਗਿੱਲ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਦੇਖ ਸਕਦੇ ਹੋ ਐਮੀ ਵਿਰਕ ਜੋ ਕਿ ਬੱਚਿਆਂ ਵਾਲੀ ਬਾਈਕ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ ਤੇ ਉੱਧਰ ਜਗਦੀਪ ਸਿੱਧੂ ਵੀ ਬੱਚਿਆਂ ਵਾਲੇ ਸਾਈਕਲ ਉੱਤੇ ਬੈਠੇ ਹੋਏ ਨਜ਼ਰ ਆ ਰਹੇ ਹਨ। ਸਾਰੇ ਜਣੇ ਕੈਮਰੇ ਵੱਲ ਹੱਸਦੇ ਹੋਏ ਪੋਜ਼ ਦੇ ਰਹੇ ਹਨ। ਜਗਦੀਪ ਨੇ ਕੈਪਸ਼ਨ ਵਿੱਚ ਲਿਖਿਆ ਹੈ- ਗੋਲਡਨ ਡੇਅਜ਼। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਮਜ਼ੇਦਾਰ ਟਿੱਪਣੀਆਂ ਦੇ ਰਹੇ ਹਨ।

ਦੱਸ ਦਈਏ ਜਗਦੀਪ ਸਿੱਧੂ ਤੇ ਐਮੀ ਵਿਰਕ ਦੀ ਜੋੜੀ ਨੇ ਇਕੱਠੇ ਕਈ ਕਮਾਲ ਦੀਆਂ ਫ਼ਿਲਮਾਂ ਪੰਜਾਬੀ ਸਿਨੇਮਾ ਨੂੰ ਦਿੱਤੀਆਂ ਨੇ। ਹਾਲ ਵਿੱਚ ਜਗਦੀਪ ਸਿੱਧੂ ਨੇ ਦਿਲਜੀਤ ਦੋਸਾਂਝ ਦੇ ਨਾਲ ਆਪਣੀ ਨਵੀਂ ਫ਼ਿਲਮ ਜ਼ੋਰਾ ਮਲਕੀ ਦਾ ਐਲਾਨ ਕੀਤਾ ਹੈ। ਇਸ ਫ਼ਿਲਮ ਨੂੰ ਲਿਖਿਆ ਵੀ ਜਗਦੀਪ ਸਿੱਧੂ ਨੇ ਹੀ ਹੈ। ਉੱਧਰ ਗੱਲ ਕਰੀਏ ਐਮੀ ਵਿਰਕ ਦੀ ਤਾਂ ਉਹ ਪੰਜਾਬੀ ਫ਼ਿਲਮਾਂ ਦੇ ਨਾਲ ਹਿੰਦੀ ਫ਼ਿਲਮਾਂ ਵਿੱਚ ਵੀ ਕੰਮ ਕਰ ਰਹੇ ਹਨ। ਉਹ ਅਖੀਰਲੀ ਵਾਰ ਓਏ ਮੱਖਣਾ ਵਿੱਚ ਤਾਨੀਆ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ।

 

 

View this post on Instagram

 

A post shared by Jagdeep Sidhu (@jagdeepsidhu3)

You may also like