ਕੋਰੋਨਾ ਤੋਂ ਠੀਕ ਹੁੰਦੇ ਹੀ ਜਾਹਨਵੀ ਕਪੂਰ ਨੇ ਕਰਵਾਇਆ ਬੋਲਡ ਫੋਟੋਸ਼ੂਟ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

Reported by: PTC Punjabi Desk | Edited by: Pushp Raj  |  January 19th 2022 01:50 PM |  Updated: January 19th 2022 02:04 PM

ਕੋਰੋਨਾ ਤੋਂ ਠੀਕ ਹੁੰਦੇ ਹੀ ਜਾਹਨਵੀ ਕਪੂਰ ਨੇ ਕਰਵਾਇਆ ਬੋਲਡ ਫੋਟੋਸ਼ੂਟ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜਾਹਨਵੀ ਕਪੂਰ ਹਾਲ ਹੀ ਵਿੱਚ ਕੋਰੋਨਾ ਵਾਇਰਸ ਤੋਂ ਠੀਕ ਹੋਈ ਹੈ। ਜਾਹਨਵੀ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਜਾਹਨਵੀ ਨੇ ਕੋਰੋਨਾ ਤੋਂ ਠੀਕ ਹੋਣ ਮਗਰੋਂ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਫੈਨਜ਼ ਨੂੰ ਇਹ ਤਸਵੀਰਾਂ ਬਹੁਤ ਪਸੰਦ ਆ ਰਹੀਆਂ ਹਨ।

ਜਾਹਨਵੀ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਜਾਹਨਵੀ ਨੇ ਕੈਪਸ਼ਨ ਦਿੱਤਾ ਹੈ, " ਫਾਈਨਡਿੰਗ ਮਾਯ ਵੇਅ ਬੈਕ ਟੂ ਯੂ"

ਇਨ੍ਹਾਂ ਤਸਵੀਰਾਂ 'ਚ ਜਾਹਨਵੀ ਬਿਕਨੀ ਪਾ ਕੇ ਸਵਿਮਿੰਗ ਪੂਲ ਦੇ ਵਿੱਚ ਵੱਖ-ਵੱਖ ਅੰਦਾਜ਼ ਵਿੱਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਪੀਲੇ ਰੰਗ ਦੀ ਪ੍ਰਿੰਟਿਡ ਬਿਕਨੀ 'ਚ ਨਜ਼ਰ ਆ ਰਹੀ ਹੈ। ਇਸ ਬਿਕਨੀ ਦੀ ਕੀਮਤ 17 ਹਜ਼ਾਰ ਰੁਪਏ ਹੈ।

ਹੋਰ ਪੜ੍ਹੋ : ਜਾਣੋ ਕਿਉਂ ਫ਼ਿਲਮ ਲਾਲ ਸਿੰਘ ਚੱਢਾ ਦੀ ਰਿਲੀਜ਼ਿੰਗ ਡੇਟ ਨੂੰ ਲੈ ਕੇ ਫ਼ਿਲਮ ਮੇਕਰਸ ਨੇ ਮੁੜ ਕੀਤੇ ਬਦਲਾਅ

ਇਸ ਤੋਂ ਪਹਿਲਾਂ ਵੀ ਜਾਹਨਵੀ ਨੇ ਆਪਣੇ ਵੀਕੈਂਡ ਦੀਆਂ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀਆਂ ਸੀ, ਇਨ੍ਹਾਂ ਵਿੱਚ ਉਹ ਬਿਊਟੀ ਪ੍ਰਡਕਟਸ ਤੇ ਫੇਸ ਮਾਸਕ ਲਾ ਕੇ ਧੁੱਪ ਵਿੱਚ ਸੈਲਫ ਪੈਂਪਰਿੰਗ ਦਾ ਮਜ਼ਾ ਲੈਂਦੀ ਹੋਈ ਨਜ਼ਰ ਆਈ।

 

ਜਾਹਨਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਾਲੀਵੁੱਡ ਜਗਤ ਦੇ ਕਈ ਸੈਲੇਬਸ ਤੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਮਸ਼ਹੂਰ ਡਿਜ਼ਾਈਨਰ ਮਨੀਸ਼ ਮਲੋਹਤਰਾ ਨੇ ਜਾਹਨਵੀ ਦੀਆਂ ਇਨ੍ਹਾਂ ਤਸਵੀਰਾਂ ਉੱਤੇ ਹਾਰਟ ਈਮੋਜੀ ਬਣਾ ਕੇ ਕਮੈਂਟ ਕੀਤਾ ਹੈ। ਇਸ ਦੇ ਨਾਲ ਹੀ ਜਾਹਨਵੀ ਦੇ ਫੈਨਜ਼ ਵੀ ਵੱਖ-ਵੱਖ ਤਰ੍ਹਾਂ ਦੇ ਕਮੈਂਟ ਕਰਕੇ ਆਪਣੀ ਪ੍ਰਤੀਕੀਰਿਆ ਦੇ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਜਾਹਨਵੀ ਅਕਸਰ ਵੱਖ-ਵੱਖ ਤਰ੍ਹਾਂ ਦੀਆਂ ਡਰੈਸਾਂ ਜਿਵੇਂ ਕਿ ਸਾੜੀ, ਗਾਊਨ ਆਦਿ ਵਿੱਚ ਆਪਣੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

 

View this post on Instagram

 

A post shared by Janhvi Kapoor (@janhvikapoor)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network