Trending:
ਅਦਾਕਾਰਾ ਜਾਹਨਵੀ ਕਪੂਰ ਨੇ ਪਿਤਾ ਦੇ ਜਨਮ ਦਿਨ ‘ਤੇ ਅਣਦੇਖੀਆਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੀਤਾ ਵਿਸ਼
ਬਾਲੀਵੁੱਡ ਐਕਟਰੈੱਸ ਜਾਹਨਵੀ ਕਪੂਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਡੈਡੀ ਤੇ ਫ਼ਿਲਮ ਪ੍ਰੋਡਿਊਸਰ ਬੋਨੀ ਕਪੂਰ ਨੂੰ ਜਨਮ ਦਿਨ ਵਿਸ਼ ਕਰਦੇ ਹੋਏ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ ।
ਬੁੱਧਵਾਰ ਨੂੰ ਬੋਨੀ ਕਪੂਰ 65 ਸਾਲਾਂ ਦੇ ਹੋ ਗਏ ਨੇ । ਵੱਡੀ ਬੇਟੀ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਮਾਂ ਸ਼੍ਰੇਦੇਵੀ ਤੇ ਪਿਤਾ ਬੋਨੀ ਦੀਆਂ ਪਿਆਰੀਆਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਸਭ ਤੋਂ ਬਿਹਤਰੀਨ ਇਨਸਾਨ ਨੂੰ ਜਨਮ ਦਿਨ ਦੀਆਂ ਵਧਾਈਆਂ, ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ’ ।

ਹੋਰ ਪੜ੍ਹੋ : ਕੰਗਨਾ ਰਣੌਤ ਨੇ ਭਰਾ ਅਕਸ਼ਤ ਦੇ ਹੱਥਾਂ ‘ਤੇ ਲਗਾਈ ਵਿਆਹ ਦੀ ਮਹਿੰਦੀ, ਜੰਮਕੇ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ, ਵੀਡੀਓ ਹੋਈ ਵਾਇਰਲ

ਇਹ ਪੋਸਟ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਦੋ ਲੱਖ ਤੋਂ ਵੱਧ ਲਾਇਕਸ ਆ ਚੁੱਕੇ ਨੇ । ਲੋਕ ਕਮੈਂਟ ਕਰਕੇ ਬੋਨੀ ਕਪੂਰ ਨੂੰ ਬਰਥੇਅ ਵਿਸ਼ ਕਰ ਰਹੇ ਨੇ । ਜੇ ਗੱਲ ਕਰੀਏ ਜਾਹਨਵੀ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਦਿਖਾ ਚੁੱਕੀ ਹੈ ।
