ਜਾਨ੍ਹਵੀ ਕਪੂਰ ਨੇ ਆਪਣੇ ਦੋਸਤਾਂ ਦੇ ਨਾਲ ਕੀਤਾ ਪਾਗਲਪੰਤੀ ਵਾਲਾ ਡਾਂਸ, ਸੋਸ਼ਲ ਮੀਡੀਆ ਉੱਤੇ ਹੋ ਰਿਹਾ ਹੈ ਖੂਬ ਵਾਇਰਲ

written by Lajwinder kaur | June 22, 2021

ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਕੇ ਉਨ੍ਹਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਅਜਿਹੇ 'ਚ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

bollywood actress jahnvi kapoor image source- instagram
ਹੋਰ ਪੜ੍ਹੋ : ਦਰਸ਼ਨ ਔਲਖ ਦਾ ਨਵਾਂ ਗੀਤ “ਸਤਲੁਜ ਦਾ ਪਾਣੀ” ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਸ਼ਹਿਨਾਜ਼ ਗਿੱਲ ਦਾ ਨਵਾਂ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਮਾਈਕਲ ਜੈਕਸਨ ਦੇ ਗੀਤ ਉੱਤੇ ਬਣਾਇਆ ਸ਼ਾਨਦਾਰ ਵੀਡੀਓ
inside image of janvi kapoor image source- instagram
ਇਸ ਵੀਡੀਓ 'ਚ ਜਾਨ੍ਹਵੀ ਕਪੂਰ ਆਪਣੇ ਕੁਝ ਦੋਸਤਾਂ ਦੇ ਨਾਲ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਜਾਨ੍ਹਵੀ ਮਸਤੀ ਤੇ ਪਾਗਲਪੰਥੀ ਦੇ ਨਾਲ ਆਪਣੇ ਸੈਂਡਲ ਵੀ ਹੱਥ ‘ਚ ਫੜ੍ਹ ਕੇ ਨੱਚਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਅਦਾਕਾਰਾ ਜਾਨ੍ਹਵੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਪੋਸਟ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘Aksa gang is back 🤟🏼’ । ਇਸ ਵੀਡੀਓ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ 'ਚ ਕਮੈਂਟ ਆ ਚੁੱਕੇ ਨੇ।
Rajkummar Rao Janhvi Kapoor image source- instagram
ਜੇ ਗੱਲ ਕਰੀਏ ਜਾਨ੍ਹਵੀ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ‘ਦੋਸਤਾਨਾ 2’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਅਖੀਰਲੀ ਵਾਰ ਜਾਨ੍ਹਵੀ ਕਪੂਰ ਫ਼ਿਲਮ ਰੂਹੀ ‘ਚ ਨਜ਼ਰ ਆਈ ਸੀ।  
 
View this post on Instagram
 

A post shared by Janhvi Kapoor (@janhvikapoor)

0 Comments
0

You may also like