ਗੁਰੂ ਨਗਰੀ ਪਹੁੰਚੀ ਐਕਟਰੈੱਸ ਜਪਜੀ ਖਹਿਰਾ, ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

written by Lajwinder kaur | December 14, 2020

ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਐਕਟਰੈੱਸ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਨੇ । ਉਹ ਕਿਸਾਨ ਅੰਦੋਲਨ ‘ਚ ਵੀ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ । ਏਨੀਂ ਦਿਨੀਂ ਉਹ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ ਹੈ । japji khaira with punjabi artist at farmer protest  ਹੋਰ ਪੜ੍ਹੋ : ਕਿਸਾਨਾਂ ਦੀ ਖੁਸ਼ੀ ਤੇ ਗਮੀ ਨੂੰ ਬਿਆਨ ਕਰ ਰਹੀਆਂ ਨੇ ਐਮੀ ਵਿਰਕ ਵੱਲੋਂ ਸ਼ੇਅਰ ਕੀਤੀਆਂ ਇਹ ਦੋ ਤਸਵੀਰਾਂ, ਲੋਕ ਹੋਏ ਭਾਵੁਕ
ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ । inside pic of japji khaira at golden temple ਉਨ੍ਹਾਂ ਨੇ ਦਰਬਾਰ ਸਾਹਿਬ ਤੋਂ ਮੱਥਾ ਟੇਕਦਿਆਂ ਦੀ ਤਸਵੀਰ ਸ਼ੇਅਰ ਕੀਤੀ ਹੈ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਦੀ ਜਿੱਤ ਲਈ ਪ੍ਰਾਥਨਾ ਕਰ ਰਹੇ ਨੇ । ਜਪਜੀ ਖਹਿਰਾ ਪਹਿਲੇ ਦਿਨ ਤੋਂ ਹੀ ਕਿਸਾਨ ਭੈਣਾਂ ਤੇ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਾਥ ਦਿੰਦੀ ਨਜ਼ਰ ਆਈ ਹੈ । ਕਿਸਾਨਾਂ ਦਾ ਪ੍ਰਦਰਸ਼ਨ 19ਵੇਂ ਦਿਨ ‘ਚ ਪਹੁੰਚ ਗਿਆ ਹੈ । ਪੰਜਾਬੀ ਕਲਾਕਾਰ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਨੇ । inside pic of japji khaira pic

0 Comments
0

You may also like