ਗੁਰੂ ਨਗਰੀ ਪਹੁੰਚੀ ਐਕਟਰੈੱਸ ਜਪਜੀ ਖਹਿਰਾ, ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

Written by  Lajwinder kaur   |  December 14th 2020 10:55 AM  |  Updated: December 14th 2020 10:55 AM

ਗੁਰੂ ਨਗਰੀ ਪਹੁੰਚੀ ਐਕਟਰੈੱਸ ਜਪਜੀ ਖਹਿਰਾ, ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਐਕਟਰੈੱਸ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਨੇ । ਉਹ ਕਿਸਾਨ ਅੰਦੋਲਨ ‘ਚ ਵੀ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ । ਏਨੀਂ ਦਿਨੀਂ ਉਹ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ ਹੈ ।

japji khaira with punjabi artist at farmer protest  ਹੋਰ ਪੜ੍ਹੋ : ਕਿਸਾਨਾਂ ਦੀ ਖੁਸ਼ੀ ਤੇ ਗਮੀ ਨੂੰ ਬਿਆਨ ਕਰ ਰਹੀਆਂ ਨੇ ਐਮੀ ਵਿਰਕ ਵੱਲੋਂ ਸ਼ੇਅਰ ਕੀਤੀਆਂ ਇਹ ਦੋ ਤਸਵੀਰਾਂ, ਲੋਕ ਹੋਏ ਭਾਵੁਕ

ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ ।

inside pic of japji khaira at golden temple

ਉਨ੍ਹਾਂ ਨੇ ਦਰਬਾਰ ਸਾਹਿਬ ਤੋਂ ਮੱਥਾ ਟੇਕਦਿਆਂ ਦੀ ਤਸਵੀਰ ਸ਼ੇਅਰ ਕੀਤੀ ਹੈ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਦੀ ਜਿੱਤ ਲਈ ਪ੍ਰਾਥਨਾ ਕਰ ਰਹੇ ਨੇ । ਜਪਜੀ ਖਹਿਰਾ ਪਹਿਲੇ ਦਿਨ ਤੋਂ ਹੀ ਕਿਸਾਨ ਭੈਣਾਂ ਤੇ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਾਥ ਦਿੰਦੀ ਨਜ਼ਰ ਆਈ ਹੈ । ਕਿਸਾਨਾਂ ਦਾ ਪ੍ਰਦਰਸ਼ਨ 19ਵੇਂ ਦਿਨ ‘ਚ ਪਹੁੰਚ ਗਿਆ ਹੈ । ਪੰਜਾਬੀ ਕਲਾਕਾਰ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਨੇ ।

inside pic of japji khaira pic


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network