ਜਪਜੀ ਖਹਿਰਾ ਦਾ ਇਹ ਦੇਸੀ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਟਰੈਕਟਰ ਚਲਾਉਂਦੀ ਆਈ ਨਜ਼ਰ, ਦੇਖੋ ਵੀਡੀਓ

written by Lajwinder kaur | November 22, 2021 05:27pm

ਪਾਲੀਵੁੱਡ ਜਗਤ ਦੀ ਖ਼ੂਬਸੂਰਤ ਅਦਾਕਾਰਾ ਜਪਜੀ ਖਹਿਰਾ Japji Khaira ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਨਵੀਆਂ ਅਤੇ ਮਜ਼ੇਦਾਰ ਵੀਡੀਓ ਸ਼ੇਅਰਜ਼ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣਾ ਟਰੈਕਟਰ ਚਲਾਉਂਦਿਆਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਬਿੱਗ ਬੌਸ ਤੋਂ ਬਾਹਰ ਆਈ ਅਫਸਾਨਾ ਖ਼ਾਨ ਪਹੁੰਚੀ ਪੰਜਾਬ, ਆਪਣੇ ਮੰਗੇਤਰ ਸਾਜ਼ ਨੂੰ ਦੇਖ ਕੇ ਖੁਸ਼ੀ ਦੇ ਮਾਰੀ ਹੋਈ ਭਾਵੁਕ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਦੋਵਾਂ ਦਾ ਇਹ ਰੋਮਾਂਟਿਕ ਵੀਡੀਓ

japji khaira new dance video with fans

image source- instagram

ਜਪਜੀ ਖਹਿਰਾ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣਾ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ਚ ਉਹ ਟਰੈਕਟਰ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਕਿਸਾਨ ਐਂਥਮ ਗੀਤ ਦੇ ਨਾਲ ਪੋਸਟ ਕੀਤਾ ਹੈ ਅਤੇ ਨਾਲ ਹੀ ਕੈਪਸ਼ਨ ਚ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਵੀ ਲਿਖਿਆ ਹੈ। ਵੀਡੀਓ ਚ ਦੇਖ ਸਕਦੇ ਹੋ ਉਨ੍ਹਾਂ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ। ਦਰਸ਼ਕਾਂ ਨੂੰ ਅਦਾਕਾਰਾ ਦਾ ਇਹ ਦੇਸੀ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਐਕਟਰ ਦੇਵ ਖਰੌੜ ਨੇ ਵੀ ਕਮੈਂਟ ਕਰਕੇ ਜਪਜੀ ਖਹਿਰਾ ਦੀ ਤਾਰੀਫ ਕੀਤੀ ਹੈ। ਦੱਸ ਦਈਏ ਹਾਲ ਹੀ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੇਤੀ ਬਿੱਲਾਂ (agriculture bill ) ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ । ਜਿਸ ਤੋਂ ਬਾਅਦ ਪਾਲੀਵੁੱਡ ਜਗਤ ਦੇ ਕਲਾਕਾਰਾਂ ਨੇ ਕਿਸਾਨਾਂ ਨੂੰ ਸੋਸ਼ਲ਼ ਮੀਡੀਆ ਉੱਤੇ ਪੋਸਟ ਪਾ ਕੇ ਵਧਾਈਆਂ ਦਿੱਤੀਆਂ ਹਨ। ਜਪਜੀ ਖਹਿਰਾ ਵੀ ਪਹਿਲੇ ਦਿਨ ਤੋਂ ਹੀ ਕਿਸਾਨੀ ਮੋਰਚੇ ਦੇ ਨਾਲ ਖੜੀ ਹੋਈ ਸੀ ।ਉਹ ਸੋਸ਼ਲ਼ ਮੀਡੀਆ ਉੱਤੇ ਵੀ ਕਿਸਾਨੀ ਸੰਘਰਸ਼ ਨੂੰ ਲੈ ਕੇ ਪੋਸਟਾਂ ਪਾਉਂਦੀ ਰਹਿੰਦੀ ਸੀ।

ਹੋਰ ਪੜ੍ਹੋ :  ਸ਼ਿਲਪਾ ਸ਼ੈੱਟੀ ਨੇ ਵਿਆਹ ਦੀ 12ਵੀਂ ਵਰੇਗੰਢ ਮੌਕੇ ‘ਤੇ ਪਤੀ ਰਾਜ ਕੁਦੰਰਾ ਦੇ ਨਾਲ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੇ ਕਿਹਾ- ਅਸੀਂ ਵਾਅਦਾ ਕੀਤਾ ਸੀ...

actress japji khaira image source- instagram

ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮ ਜਗਤ ਦੀ ਨਾਮੀ ਐਕਟਰੈੱਸ ਨੇ । ਜਿਨ੍ਹਾਂ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ‘ਜੋਰਾ ਅਧਿਆਇ -2’ ‘ਚ ਦਮਦਾਰ ਕਿਰਦਾਰ ‘ਚ ਨਜ਼ਰ ਆਈ ਸੀ । ਬਹੁਤ ਜਲਦ ਉਹ ਦੇਵ ਖਰੌੜ ਦੇ ਨਾਲ ‘ਡਾਕੂਆਂ ਦਾ ਮੁੰਡਾ 2’ ‘ਚ ਨਜ਼ਰ ਆਵੇਗੀ। ਫ਼ਿਲਮੀ ਜਗਤ ਦੇ ਨਾਲ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੀ ਕਾਫੀ ਐਕਟਿਵ ਨੇ। ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓਜ਼ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਟੀਵੀ ਦੇ ਕਈ ਰਿਆਲਟੀ ਸ਼ੋਅ ‘ਚ ਬਤੌਰ ਜੱਜ ਵੀ ਆਪਣੀ ਭੂਮਿਕਾ ਨਿਭਾ ਚੁੱਕੀ ਹੈ।

 

View this post on Instagram

 

A post shared by Japji Khaira (@thejapjikhaira)

You may also like