
Japji Khaira shares cute video: ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸਾਂਝਾ ਕਰਦੀ ਰਹਿੰਦੀ ਹੈ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ। ਵੀਡੀਓ ਵਿੱਚ ਅਦਾਕਾਰਾ ਦੀ ਸਾਦਗੀ ਵਾਲਾ ਅੰਦਾਜ਼ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਟੀਵੀ ਅਦਾਕਾਰਾ ਦੀ ਪ੍ਰੈਗਨੈਂਸੀ ਬਾਰੇ ਪਤਾ ਲੱਗਣ 'ਤੇ ਪਤੀ ਨੇ ਦਿੱਤਾ ਅਜਿਹਾ ਰਿਐਕਸ਼ਨ! ਸਾਂਝਾ ਕੀਤਾ ਵੀਡੀਓ
ਜਪਜੀ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝਾ ਕੀਤੀ ਹੈ, ਜਿਸ ਵਿੱਚ ਉਹ ਰਸੋਈ ਘਰ ਵਿੱਚ ਨਜ਼ਰ ਆ ਰਹੀ ਹੈ। ਅਦਾਕਾਰਾ ਰੋਟੀ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਉਹ ਜਪਜੀ ਖਹਿਰਾ ਦੀ ਤਾਰੀਫ ਕਰ ਰਹੇ ਹਨ।

ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਇਸੇ ਸਾਲ ਸੁਪਰ ਹਿੱਟ ਫ਼ਿਲਮ ‘ਡਾਕੂਆਂ ਦਾ ਮੁੰਡਾ’ ਦੇ ਸਿਕਵਲ ਭਾਗ ਵਿੱਚ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੀ ਹੈ । ਅਦਾਕਾਰਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਅਦਾਕਾਰੀ ਕਰ ਚੁੱਕੀ ਹੈ ।

View this post on Instagram