
ਗਾਇਕ ਜਸਬੀਰ ਜੱਸੀ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ‘Dil Mangdi’ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਸਨਮੁੱਖ ਹੋਈ ਹੈ। ਕਾਫੀ ਸਮੇਂ ਤੋਂ ਬਾਅਦ ਗਾਇਕ ਜਸਬੀਰ ਜੱਸੀ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ। ਇਸ ਗੀਤ ‘ਚ ਉਨ੍ਹਾਂ ਦੇ ਨਾਲ ਗਾਉਂਦੀ ਹੋਈ ਨਜ਼ਰ ਆਵੇਗੀ ਗਾਇਕਾ ਅਨੀਸ਼ਾ ਮਧੋਕ ।


ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਜਸਬੀਰ ਜੱਸੀ ਨੇ ਹੀ ਲਿਖੇ ਨੇ ਤੇ ਮਿਊਜ਼ਿਕ Simba Sing ਤੇ Jerry Singh ਨੇ ਦਿੱਤਾ ਹੈ। ਗਾਣੇ ਦਾ ਵੀਡੀਓ Parmod Sharma Rana ਨੇ ਤਿਆਰ ਕੀਤਾ ਹੈ। ਗਾਣੇ ਦਾ ਟੀਜ਼ਰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਗਾਇਕ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ। ਪਾਲੀਵੁੱਡ ਦੇ ਨਾਲ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਗੀਤ ਗਾ ਚੁੱਕੇ ਨੇ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ।