ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Written by  Shaminder   |  October 06th 2020 10:55 AM  |  Updated: October 06th 2020 10:55 AM

ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇੱਕ ਤਸਵੀਰ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ।

jasbir jassi jasbir jassi

ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਗਾਇਕੀ ਦੇ ਖੇਤਰ ‘ਚ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਨੇ ।

ਹੋਰ ਪੜ੍ਹੋ:ਜਸਬੀਰ ਜੱਸੀ ਨੂੰ ਯਾਦ ਆਏ ਪੁਰਾਣੇ ਯਾਰ, ਬੱਬੂ ਮਾਨ ਨਾਲ ਤਸਵੀਰ ਕੀਤੀ ਸਾਂਝੀ

jasbir jassi jasbir jassi

ਗੀਤਾਂ ਦੇ ਨਾਲ-ਨਾਲ ਉਹ ਅਦਾਕਾਰੀ ਵੀ ਕਰ ਚੁੱਕੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ’, ‘ਕੁੜੀ ਜ਼ਹਿਰ ਦੀ ਪੁੜੀ’, ‘ਹੀਰ’ ਸਣੇ ਕਈ ਗੀਤ ਗਾਏ ਹਨ।

jasbir jassi jasbir jassi

ਇਸ ਤੋਂ ਇਲਾਵਾ ਅਣਗਿਣਤ ਗੀਤ ਗਾਏ ਹਨ । ਜੋ ਸਰੋਤਿਆਂ ‘ਚ ਕਾਫੀ ਮਕਬੂਲ ਹਨ ।

 

View this post on Instagram

 

Sarbat da Bhala!!!!!

A post shared by Jassi (@jassijasbir) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network