ਜਸਬੀਰ ਜੱਸੀ, ਕੁਲਵਿੰਦਰ ਬਿੱਲਾ ਅਤੇ ਸ਼ਿਵਜੋਤ ਖੇਡਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

Written by  Shaminder   |  September 25th 2021 10:49 AM  |  Updated: September 25th 2021 10:49 AM

ਜਸਬੀਰ ਜੱਸੀ, ਕੁਲਵਿੰਦਰ ਬਿੱਲਾ ਅਤੇ ਸ਼ਿਵਜੋਤ ਖੇਡਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਜਸਬੀਰ ਜੱਸੀ  (Jasbir jassi )ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਕੁਲਵਿੰਦਰ ਬਿੱਲਾ(Kulwinder Billa), ਜਸਬੀਰ ਜੱਸੀ ਅਤੇ ਸ਼ਿਵਜੋਤ ਕਬੱਡੀ ਖੇਡਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕੁਲਵਿੰਦਰ ਬਿੱਲਾ ਜਸਬੀਰ ਜੱਸੀ ਅਤੇ ਸ਼ਿਵਜੋਤ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ । ਪਰ ਜਸਬੀਰ ਜੱਸੀ ਅਤੇ ਸ਼ਿਵਜੋਤ ਫੁਰਤੀ ਦੇ ਨਾਲ ਭੱਜ ਜਾਂਦੇ ਹਨ ।

Jasbir jassi -min Image From Instagram

ਹੋਰ ਪੜ੍ਹੋ : ਵਿੱਕੀ ਕੌਸ਼ਲ ਦੀ ਫ਼ਿਲਮ ‘ਸਰਦਾਰ ਊਧਮ’ ਓਟੀਟੀ ਪਲੇਟਫਾਰਮ ’ਤੇ ਹੋਵੇਗੀ ਰਿਲੀਜ਼

ਇਸ ਵੀਡੀਓ ਨੂੰ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਹਿਲਾਂ ਸ਼ਿਵਜੋਤ ਜਸਬੀਰ ਜੱਸੀ ਅਤੇ ਕੁਲਵਿੰਦਰ ਬਿੱਲਾ ਨੂੰ ਫੜਨ ਦੀ ਕੋਸ਼ਿਸ਼ ਕਰਦੇ ਹਨ ਅਤੇ ਫਿਰ ਆਖਿਰਕਾਰ ਫੜਨ ‘ਚ ਕਾਮਯਾਬ ਰਹਿੰਦੇ ਹਨ ।

Kulwinder billa Image From Instagram

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਜਸਬੀਰ ਜੱਸੀ ਨੇ ਲਿਖਿਆ ਕਿ ‘ਮੌਜ ਮਨਾਓ ਸਟਾਰਡਮ ਦਿਲ ਨੂੰ ਨਾ ਲਾਓ’। ਇਸ ਵੀਡੀਓ ਨੂੰ ਤਿੰਨਾਂ ਦੇ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਇਹ ਤਿੰਨੋ ਜਣੇ ਵਰਕ ਆਊਟ ਕਰਦੇ ਵੀ ਦਿਖਾਈ ਦਿੰਦੇ ਹਨ । ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਕੁਲਵਿੰਦਰ ਬਿੱਲਾ ਨੇ ਵੀ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ, ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।

View this post on Instagram

 

A post shared by Jassi (@jassijasbir)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network