
ਆਪਣੀ ਆਵਾਜ਼ ਦੇ ਨਾਲ ਹਰ ਕਿਸੇ ਨੂੰ ਕੀਲ ਲੈਣ ਵਾਲੇ ਗਾਇਕ ਜਸਬੀਰ ਜੱਸੀ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ਦਿਲ ਮੰਗਦੀ (Dil Mangdi) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ। ਕਾਫੀ ਸਮੇਂ ਬਾਅਦ ਉਹ ਆਪਣਾ ਨਵਾਂ ਗੀਤ ਲੈ ਕੇ ਆਏ ਨੇ। ਇਸ ਗੀਤ ਉਨ੍ਹਾਂ ਦੇ ਨਾਲ ਗਾਇਕੀ ‘ਚ ਸਾਥ ਦੇ ਰਹੀ ਹੈ ਗਾਇਕਾ ਅਨੀਸ਼ਾ ਮਧੋਕ ।


ਦੱਸ ਦਈਏ ਇਸ ਗੀਤ ਦੇ ਬੋਲ ਖੁਦ ਜਸਬੀਰ ਜੱਸੀ ਨੇ ਹੀ ਲਿਖੇ ਨੇ ਤੇ ਮਿਊਜ਼ਿਕ Simba Sing ਅਤੇ Jerry Singh ਨੇ ਦਿੱਤਾ ਹੈ। ਗਾਣੇ ਦਾ ਵੀਡੀਓ ਪ੍ਰਮੋਦ ਸ਼ਰਮਾ ਰਾਣਾ ਨੇ ਤਿਆਰ ਕੀਤਾ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਜਸਬੀਰ ਜੱਸੀ ਤੇ ਮਾਡਲ ਇਸ਼ਿਕਾ ਤਨੇਜਾ । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਦੱਸ ਸਕਦੇ ਹੋ।

ਜਸਬੀਰ ਜੱਸੀ ਲੰਬੇ ਅਰਸੇ ਤੋਂ ਪੰਜਾਬੀ ਮਿਊਜ਼ਕ ਜਗਤ ‘ਚ ਕੰਮ ਕਰ ਰਹੇ ਨੇ। ਜਿਸ ਕਰਕੇ ਉਨ੍ਹਾਂ ਦੇ ਗੀਤਾਂ ਦੀ ਉਡੀਕ ਫੈਨਜ਼ ਬਹੁਤ ਬੇਸਬਰੀ ਦੇ ਨਾਲ ਕਰਦੇ ਰਹਿੰਦੇ ਨੇ। ਪਾਲੀਵੁੱਡ ਦੇ ਨਾਲ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰਿਆ ਹੈ।