
ਗਾਇਕ ਜਸਬੀਰ ਜੱਸੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ ਨਿਵਾਜ਼ਿਆ ਹੈ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਹੁਣ ਆਪਣੀ ਮਾਸੀ ਦੇ ਪਿੰਡ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪਹੁੰਚੀ ਅਦਾਕਾਰਾ ਜੈਕਲੀਨ ਫਰਨਾਡੇਜ਼, ਤਸਵੀਰਾਂ ਆਈਆਂ ਸਾਹਮਣੇ
ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਮਾਸੀ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆ ਹਨ । ਜਿਸ ‘ਚ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਜੈਨੀ ਜੌਹਲ ਨੂੰ ਮਿਲਿਆ ਬੇਸ਼ਕੀਮਤੀ ਤੋਹਫ਼ਾ, ਸਟੇਜ ‘ਤੇ ਹੋ ਗਈ ਗਾਇਕਾ ਭਾਵੁਕ, ਸਾਂਝੇ ਕੀਤੇ ਦਿਲ ਦੇ ਜਜ਼ਬਾਤ
ਜਿਉਂ ਹੀ ਜਸਬੀਰ ਜੱਸੀ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਲੋਕਾਂ ਨੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ।ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਬਿਊਟੀਫੁੱਲ ਮੈਮੋਰੀਸ’।ਜਦੋਂਕਿ ਇੱਕ ਹੋਰ ਨੇ ਲਿਖਿਆ ਕਿ ‘ਮੈਂ ਤੁਹਾਡਾ ਵੱਡਾ ਫੈਨ ਹਾਂ, ਲਵ ਯੂ ਸਰ’।
ਜਦੋਂਕਿ ਇੱਕ ਹੋਰ ਨੇ ਲਿਖਿਆ ‘ਖੂਬਸੂਰਤ ਤਸਵੀਰਾਂ’।ਜਸਬੀਰ ਜੱਸੀ ਨੇ ਬੀਤੇ ਦਿਨੀਂ ਵੀ ਇੱਕ ਵੀਡੀਓ ਸਾਂਝਾ ਕੀਤਾ ਸੀ ।ਜਿਸ ‘ਚ ਉਹ ਆਪਣੀ ਮਾਂ ਦੇ ਹੱਥਾਂ ਦਾ ਬਣਾਇਆ ਮੰਜਾ ਵਿਖਾਉਂਦੇ ਹੋਏ ਨਜ਼ਰ ਆਏ ਸਨ ਅਤੇ ਉਸ ਦੀ ਪੈਂਦ ਕੱਸਦੇ ਦਿਖਾਈ ਦਿੱਤੇ ਸਨ । ਜਸਬੀਰ ਜੱਸੀ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਗਾਇਕ ਹਨ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ।
View this post on Instagram