ਮਹਿਲਾ ਦਿਵਸ ਦੇ ਮੌਕੇ ‘ਤੇ ਜਸਬੀਰ ਜੱਸੀ ਨੇ ਆਪਣੀ ਮਾਤਾ ਜੀ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ

written by Shaminder | March 09, 2022

ਬੀਤੇ ਦਿਨ ਅੰਤਰ-ਰਾਸ਼ਟਰੀ ਮਹਿਲਾ ਦਿਵਸ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਮੌਕੇ ਜਸਬੀਰ ਜੱਸੀ (Jasbir jassi) ਨੇ ਆਪਣੀ ਮਾਤਾ (Mother) ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਸਭ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਮਹਿਲਾਵਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

jasbir jassi image From instagram

ਹੋਰ ਪੜ੍ਹੋ : ਕਾਕਾ ਕੌਤਕੀ ਦੀ ਆਖਰੀ ਫ਼ਿਲਮ ‘ਬੱਬਰ’ ਦਾ ਟ੍ਰੇਲਰ ਰਿਲੀਜ਼, ਕੁਝ ਮਹੀਨੇ ਪਹਿਲਾਂ ਕਾਕਾ ਕੌਤਕੀ ਦਾ ਹੋ ਗਿਆ ਸੀ ਦਿਹਾਂਤ

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੇ ਪਿੰਡ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।

Jasbir jassi ,, image From instagram

ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਉਹ ਖੇਡਦੇ ਹੋਏ ਨਜ਼ਰ ਆਏ ਸਨ ।ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਵੀਡੀਓਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ । ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

 

View this post on Instagram

 

A post shared by Jassi (@jassijasbir)

You may also like