
Jasbir Jassi shares cute picture with Kapil Sharma: ਬਾਲੀਵੁੱਡ ਅਤੇ ਪਾਲੀਵੁੱਡ ਗਾਇਕ ਜਸਬੀਰ ਜੱਸੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ‘ਚ ਗਾਇਕ ਨੇ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ।
ਉਹ ਹਾਲ ਹੀ 'ਚ ਕਪਿਲ ਸ਼ਰਮਾ ਦੇ 'ਦ ਕਪਿਲ ਸ਼ਰਮਾ ਸ਼ੋਅ' 'ਚ ਮਹਿਮਾਨ ਬਣ ਕੇ ਨਜ਼ਰ ਆਏ ਸੀ। ਇੱਥੇ ਜੱਸੀ ਨੇ ਕਪਿਲ ਦੇ ਨਾਲ ਖੂਬ ਮਸਤੀ ਕੀਤੀ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਗਾਇਕ ਕੁਲਵਿੰਦਰ ਬਿੱਲਾ ਨੇ ਪਤਨੀ ਰਾਵੀ ਕੌਰ ਨਾਲ ਮਨਾਈ ਵਿਆਹ ਦੀ ਵਰ੍ਹੇਗੰਢ, ਸਾਹਮਣੇ ਆਈਆਂ ਤਸਵੀਰਾਂ

ਹਾਲ ਹੀ 'ਚ ਗਾਇਕ ਜਸਬੀਰ ਜੱਸੀ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਦੇ ਨਾਲ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿੱਚ ਜਸਬੀਰ ਜੱਸੀ, ਕਪਿਲ ਸ਼ਰਮਾ ਤੇ ਗਿੰਨੀ ਦਾ ਵੱਖਰਾ ਸਟਾਇਲ ਦੇਖਣ ਨੂੰ ਮਿਲ ਰਿਹਾ ਹੈ। ਗਾਇਕ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘@kapilsharma & @ginnichatrath ਧੰਨਵਾਦ ਤੁਹਾਡਾ ਹਰ ਇੱਕ ਚੀਜ਼ ਦੇ ਲਈ 🙏🙏❤️’। ਇਸ ਪੋਸਟ ਉੱਤੇ ਕਪਿਲ ਸ਼ਰਮਾ ਨੇ ਵੀ ਕਮੈਂਟ ਕਰਦੇ ਹੋਏ ਲਿਖਿਆ ਹੈ ਲਵ ਯੂ ਭਾਜੀ..’ । ਇਸ ਪੋਸਟ ਉੱਤੇ ਫੈਨਜ਼ ਕਮੈਂਟ ਕਰਕੇ ਖੂਬ ਪਿਆਰ ਲੁੱਟਾ ਰਹੇ ਹਨ।

ਜਸਬੀਰ ਜੱਸੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਦਾ ਬਾਲੀਵੁੱਡ ‘ਚ ਵੀ ਪੂਰਾ ਸਿੱਕਾ ਚੱਲਦਾ ਹੈ। ਸੋਸ਼ਲ ਮੀਡੀਆ ‘ਤੇ ਗਾਇਕ ਦੀ ਚੰਗੀ ਫੈਨ ਫਾਲਵਿੰਗ ਹੈ। ਹਾਲ ਹੀ 'ਚ 'ਲਹਿੰਗਾ' ਗੀਤ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।
View this post on Instagram