ਜਸਬੀਰ ਜੱਸੀ ਤੇ ਮਨੋਜ ਵਾਜਪਾਈ ਦੇਸੀ ਅੰਦਾਜ਼ ‘ਚ ਮੰਜੇ ‘ਤੇ ਬੈਠੇ ਕੁਦਰਤ ਦਾ ਅਨੰਦ ਲੈਂਦੇ ਹੋਏ ਆਏ ਨਜ਼ਰ, ਦੇਖੋ ਵੀਡੀਓ

written by Lajwinder kaur | June 19, 2020

ਪੰਜਾਬੀ ਗਾਇਕ ਜਸਬੀਰ ਜੱਸੀ ਏਨੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਭਾਵੇਂ ਪੰਜਾਬ ਤੋਂ ਦੂਰ ਨੇ ਪਰ ਪੰਜਾਬੀਅਤ ਉਨ੍ਹਾਂ ਦੇ ਰਗ-ਰਗ ‘ਚ ਵਸੀ ਹੋਈ ਹੈ । ਉਹ ਅਕਸਰ ਹੀ ਦੇਸੀ ਅੰਦਾਜ਼ ‘ਚ ਆਪਣੀ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਇੱਕ ਵੀਡੀਓ ਬਾਲੀਵੁੱਡ ਦੇ ਦਿੱਗਜ ਅਦਾਕਾਰ ਮਨੋਜ ਵਾਜਪਾਈ ਦੇ ਨਾਲ ਸ਼ੇਅਰ ਕੀਤੀ ਹੈ ।

View this post on Instagram

 

Yaaarian @bajpayee.manoj bhajiii

A post shared by Jassi (@jassijasbir) on

Vote for your favourite : https://www.ptcpunjabi.co.in/voting/

ਜਸਬੀਰ ਜੱਸੀ ਦੇ ਇਸ ਵੀਡੀਓ ‘ਚ ਉਨ੍ਹਾਂ ਦਾ ਦੋਸਤੀ ਲਈ ਗਾਇਆ ਹੋਇਆ ਗੀਤ ਸੁਣਨ ਨੂੰ ਮਿਲ ਰਿਹਾ ਹੈ । ਵੀਡੀਓ ‘ਚ ਉਨ੍ਹਾਂ ਦੇ ਨਾਲ ਮਨੋਜ ਵਾਜਪਾਈ ਦਿਖਾਈ ਦੇ ਰਹੇ ਨੇ । ਦੋਵੇਂ ਮੰਜੇ ਉੱਤੇ ਬੈਠੇ ਗੱਲਾਂ ਕਰਦੇ ਹੋਏ ਕੁਦਰਤ ਦੇ ਨਜ਼ਾਰਿਆਂ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਦੋਵਾਂ ਦਾ ਇਹ ਦੇਸੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ ।

ਜੇ ਗੱਲ ਕਰੀਏ ਜਸਬੀਰ ਜੱਸੀ ਤਾਂ ਉਹ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ‘ਇੱਕ ਸੁਫ਼ਨਾ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਕੁੜੀ ਜ਼ਹਿਰ ਦੀ ਪੁੜੀ, ‘ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ’, ‘ਕੋਕਾ’ ਵਰਗੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।

jassi

You may also like