ਜਸਬੀਰ ਜੱਸੀ ਆਪਣੇ ਪਿੰਡ ‘ਚ ਸਮਾਂ ਬਿਤਾ ਰਹੇ ਜਸਬੀਰ ਜੱਸੀ, ਸਾਂਝਾ ਕੀਤਾ ਵੀਡੀਓ

Written by  Shaminder   |  September 11th 2021 03:40 PM  |  Updated: September 11th 2021 03:40 PM

ਜਸਬੀਰ ਜੱਸੀ ਆਪਣੇ ਪਿੰਡ ‘ਚ ਸਮਾਂ ਬਿਤਾ ਰਹੇ ਜਸਬੀਰ ਜੱਸੀ, ਸਾਂਝਾ ਕੀਤਾ ਵੀਡੀਓ

ਜਸਬੀਰ ਜੱਸੀ (Jasbir jassi ) ਆਪਣੇ ਪਿੰਡ ਦੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਪਿੰਡ (Village Video ) ਦੇ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਜਸਬੀਰ ਜੱਸੀ ਆਪਣੇ ਖੇਤਾਂ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਨਾ ਸਿਰਫ ਆਪਣੇ ਖੇਤਾਂ ਦਾ ਵੀਡੀਓ ਸਾਂਝਾ ਕੀਤਾ ।ਬਲਕਿ ਖੇਤਾਂ ‘ਚ ਜਾ ਕੇ ਕਹੀ ਵੀ ਚਲਾਈ । ਇਸ ਤੋਂ ਇਲਾਵਾ ਉਹ ਆਪਣੇ ਪਿੰਡ ਦੇ ਲੋਕਾਂ ਦੇ ਨਾਲ ਚਾਹ ਦਾ ਅਨੰਦ ਵੀ ਲੈਂਦੇ ਨਜ਼ਰ ਆਏ ।

Jasbir jassi ,, -min Image From Instagram

ਹੋਰ ਪੜ੍ਹੋ : ਡਾਂਸ ਦੇ ਮਾਮਲੇ ਵਿੱਚ ਵੱਡਿਆਂ ਵੱਡਿਆਂ ਨੂੰ ਫੇਲ ਕਰ ਦਿੰਦੀ ਹੈ ਇਹ ਬੇਬੇ, ਡਾਂਸ ਦੀਆਂ ਵੀਡੀਓ ਦੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

ਜਸਬੀਰ ਜੱਸੀ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਬੀਤੇ ਦਿਨ ਵੀ ਗਾਇਕ ਨੇ ਆਪਣੇ ਪਿੰਡ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਗਾਇਕ ਨੇ ਆਪਣੇ ਪਿੰਡ ਦੀਆਂ ਚਾਚੀਆਂ, ਤਾਈਆਂ, ਭੈਣਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।

 

View this post on Instagram

 

A post shared by Jassi (@jassijasbir)

ਗਾਇਕ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਪੰਜਾਬੀ ਇੰਡਸਟਰੀ ‘ਚ ਉਹ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

Jasbir jassi shared pic - Image From Instagram

ਹਾਲ ਹੀ ‘ਚ ਉਹ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7 ‘ਚ ਵੀ ਪਹੁੰਚੇ ਸਨ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਜਸਬੀਰ ਜੱਸੀ ਜ਼ਮੀਨ ਨਾਲ ਜੁੜੇ ਕਲਾਕਾਰ ਹਨ ਅਤੇ ਅਕਸਰ ਉਹ ਆਪਣੇ ਪਿੰਡ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network