ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦਾ ਨਵਾਂ ਗੀਤ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Written by  Shaminder   |  April 21st 2022 01:43 PM  |  Updated: April 21st 2022 01:43 PM

ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦਾ ਨਵਾਂ ਗੀਤ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਜੈਸਮੀਨ ਸੈਂਡਲਾਸ (Jasmine Sandlas) ਅਤੇ ਗੁਰ ਸਿੱਧੂ (Gur Sidhu) ਦਾ ਨਵਾਂ ਗੀਤ ‘ਬੰਬ ਆ ਗਿਆ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕਪਤਾਨ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਗੁਰ ਸਿੱਧੂ ਨੇ । ਇਸ ਗੀਤ ‘ਚ ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦਾ ਵੱਖਰਾ ਹੀ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Gur Sidhu image From Gur Sidhu and jasmine sandlas song

ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਦਿਲ ਟੁੱਟਿਆ’ ਰਿਲੀਜ਼, ਵੇਖੋ ਵੀਡੀਓ

ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਹ ਦਿੰਦੇ ਆ ਰਹੇ ਹਨ । ਜੈਸਮੀਨ ਸੈਂਡਲਾਸ ਗੈਰੀ ਸੰਧੂ ਦੇ ਨਾਲ ਦੋਸਤੀ ਨੂੰ ਲੈ ਕੇ ਕਾਫੀ ਚਰਚਾ ‘ਚ ਰਹੀ ਹੈ । ਪਰ ਪਿਛਲੇ ਕਈ ਮਹੀਨਿਆਂ ਤੋਂ ਦੋਹਾਂ ਨੇ ਇੱਕ ਦੂਜੇ ਤੋਂ ਦੂਰੀ ਬਣਾ ਲਈ ਹੈ ।

Jasmine Sandlas image From gur sidhu and jasmine sandlas song

ਜੈਸਮੀਨ ਸੈਂਡਲਾਸ ਆਪਣੇ ਬੋਲਡ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ । ਉਸ ਨੇ ਅੰਮ੍ਰਿਤ ਮਾਨ ਦੇ ਨਾਲ ਵੀ ਮਿੱਠੀ ਮਿੱਠੀ, ਬੰਬ ਜੱਟ ਸਣੇ ਕਈ ਗੀਤ ਗਾਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਪੰਜਾਬੀ ਇੰਡਸਟਰੀ ‘ਚ ਉਹ ਗੁਲਾਬੀ ਕੁਈਨ ਦੇ ਨਾਂਅ ਨਾਲ ਜਾਣੀ ਜਾਂਦੀ ਹੈ । ਸੋਸ਼ਲ ਮੀਡੀਆ ‘ਤੇ ਉਹ ਕਾਫੀ ਸਰਗਰਮ ਰਹਿੰਦੀ ਹੈ ਅਤੇ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network