
Jasmine Sandlas news: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਜੋ ਕਿ ਇੰਨ੍ਹੀਂ ਦਿਨੀਂ ਕੈਨੇਡਾ ਤੋਂ ਪੰਜਾਬ ਆਈ ਹੋਈ ਹੈ। ਉਹ ਜਦੋਂ ਤੋਂ ਪੰਜਾਬ ਆਈ ਹੈ, ਕਿਸੇ ਨਾ ਕਿਸੇ ਕਾਰਨ ਕਰਕੇ ਚਰਚਾ ‘ਚ ਬਣੀ ਹੋਈ ਹੈ। ਪਰ ਇਸ ਸਮੇਂ ਜੈਸਮੀਨ ਲਾਈਮਲਾਈਟ ਤੋਂ ਦੂਰ ਆਪਣੇ ਨਾਨਕੇ ਘਰ ‘ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਨਕੇ ਪਰਿਵਾਰ ਵਿੱਚ ਕਿਸੇ ਕਜ਼ਨ ਦਾ ਵਿਆਹ ਵੀ ਹੈ। ਜਿਸ ਕਰਕੇ ਉਹ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ: ਇੰਤਜ਼ਾਰ ਹੋਇਆ ਖਤਮ! ਆ ਰਹੀ ਹੈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀਆਂ ਸਟੋਰੀਆਂ ਵਿੱਚ ਆਪਣੇ ਨਾਨਕੇ ਘਰ ਤੋਂ ਕਈ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ, ਜਿਸ ਵਿੱਚ ਉਹ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਤਸਵੀਰਾਂ ਸ਼ੇਅਰ ਕਰਦਿਆਂ ਜੈਸਮੀਨ ਨੇ ਕੈਪਸ਼ਨ ‘ਚ ਲਿਖਿਆ, “ਨਾਨਕੇ ਘਰ ਆ ਕੇ ਮੈਂ ਇੰਜ ਮਹਿਸੂਸ ਕਰ ਰਹੀ ਹਾਂ ਜਿਵੇਂ ਮੈਂ 5 ਸਾਲਾਂ ਦੀ ਬੱਚੀ ਹਾਂ।” ਇਸ ਤੋਂ ਇਲਾਵਾ ਉਨ੍ਹਾਂ ਨੇ ਵਿਆਹ ਲਈ ਰੱਖੇ ਲੇਡੀ ਸੰਗੀਤ ਦੀਆਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਜੈਸਮੀਨ ਆਪਣੇ ਰਿਸ਼ਤੇਦਾਰ ਨਾਲ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਮੰਮੀ ਵੀ ਜੰਮ ਕੇ ਨੱਚਦੀ ਹੋਈ ਨਜ਼ਰ ਆ ਰਹੀ ਹੈ।

ਜੇ ਗੱਲ ਕਰੀਏ ਜੈਸਮੀਨ ਦੇ ਵਰਕ ਫਰੰਟ ਦੀ ਤਾਂ ਹਾਲ ਵਿੱਚ ਉਹ ‘ਜੀ ਜਿਹਾ ਕਰਦਾ’ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਈ ਸੀ। ਪਰ ਇਸ ਗੀਤ ਦੇ ਲਈ ਉਨ੍ਹਾਂ ਨੂੰ ਕਾਫੀ ਟਰੋਲ ਵੀ ਕੀਤਾ ਗਿਆ। ਗਾਇਕਾ ਜੈਸਮੀਨ ਸੈਂਡਲਾਸ ਜੋ ਕਿ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਈ ਹਿੰਦੀ ਫ਼ਿਲਮਾਂ ਵਿੱਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ।