ਜੈਸਮੀਨ ਸੈਂਡਲਸ ਨੇ ਆਪਣੀ ਦਾਦੀ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਸਾਂਝਾ ਕੀਤਾ ਇਹ ਭਾਵੁਕ ਵੀਡੀਓ

Written by  Lajwinder kaur   |  September 14th 2020 11:46 AM  |  Updated: September 14th 2020 11:46 AM

ਜੈਸਮੀਨ ਸੈਂਡਲਸ ਨੇ ਆਪਣੀ ਦਾਦੀ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਸਾਂਝਾ ਕੀਤਾ ਇਹ ਭਾਵੁਕ ਵੀਡੀਓ

ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਦਾਦੀ ਮਾਂ ਨੂੰ ਯਾਦ ਕਰਦੇ ਹੋਏ ਇੱਕ ਪਿਆਰੀ ਜਿਹੀ ਵੀਡੀਓ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਹੈ ।

ਇਸ ਵੀਡੀਓ ‘ਚ ਜੈਸਮੀਨ ਆਪਣੀ ਦਾਦੀ ਨੂੰ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ- ‘ਪਿਆਰ ਕੌਰ ਮੇਰੀ ਦਾਦੀ ਸੀ । ਕੀ ਤੁਸੀਂ ਵਿਸ਼ਵਾਸ ਕਰ ਸਕਦੇ ਹੋ ਕਿ ਉਨ੍ਹਾਂ ਦੀ ਮਾਂ ਨੇ ਉਨ੍ਹਾਂ ਦਾ ਨਾਮ "ਪਿਆਰੇ" ਰੱਖਿਆ ਹੈ ?

ਇਹ ਵਿਰਸਾ ਹੈ ਜਿਸ ਦੀ ਸਾਨੂੰ ਭਵਿੱਖ ਵਿਚ ਲੈਣ ਦੀ ਜ਼ਰੂਰਤ ਹੈ - ਪਿਆਰ, ਕਦਰਾਂ- ਕੀਮਤਾਂ ਦਾ ਪਾਠ ਨਵੀਂ ਪੀੜੀ ਨੂੰ ਪੜਾਈਏ’ । ਇਸ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਸਾਰੀਆਂ ਗੱਲਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ । ਇਹ ਵੀਡੀਓ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਹੀ ਹੈ । ਇੱਕ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ ।

 ਜੇ ਗੱਲ ਕਰੀਏ ਜੈਸਮੀਨ ਸੈਂਡਲਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network