ਜੈਸਮੀਨ ਸੈਂਡਲਾਸ ਦਾ ਨਵਾਂ ਗੀਤ 'ਦਿਲ ਟੁੱਟਿਆ' ਰਿਲੀਜ਼, ਵੇਖੋ ਵੀਡੀਓ

written by Shaminder | February 10, 2022

ਜੈਸਮੀਨ ਸੈਂਡਲਾਸ (Jasmine Sandlas) ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ 'ਚ ਹਾਜ਼ਰ ਹੋਈ ਹੈ । ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ਦਿਲ ਟੁੱਟਿਆ' (Dil Tutteya) ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਦੇ ਬੋਲ ਖੁਦ ਜੈਸਮੀਨ ਸੈਂਡਲਾਸ ਨੇ ਲਿਖੇ ਹਨ ਤੇ ਮਿਊਜ਼ਿਕ ਦਿੱਤਾ ਹੈ ਜਸ਼ਨ ਢਿੱਲੋਂ ਨੇ । ਇਸ ਗੀਤ 'ਚ ਜੈਸਮੀਨ ਸੈਂਡਲਾਸ ਨੇ ਆਪਣੇ ਟੁੱਟੇ ਦਿਲ ਦੇ ਹਾਲ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਉਸ ਦਾ ਦਿਲ ਟੁੱਟਿਆ ਹੈ । ਆਪਣੇ ਦਿਲ ਦੇ ਗਮ ਨੂੰ ਆਪਣੀਆਂ ਸਹੇਲੀਆਂ ਦੇ ਨਾਲ ਫਰੋਲਣ ਦੇ ਲਈ ਉਹ ਸ਼ਰਾਬ ਦਾ ਸਹਾਰਾ ਲੈ ਰਹੀ ਹੈ ਤਾਂ ਕਿ ਕਿਸੇ ਤਰੀਕੇ ਉਹ ਆਪਣੇ ਦਿਲ ਦੇ ਬੋਝ ਨੂੰ ਹੌਲਾ ਕਰ ਸਕੇ ।

Jasmine Sandlas ,, image from Jasmine Sandlas song

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਜੈਸਮੀਨ ਸੈਂਡਲਾਸ ਦੇ ਇਸ ਗੀਤ ਨੰੰੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗੀਤ 'ਚ ਕਿਤੇ ਨਾ ਕਿਤੇ ਇੱਕ ਸੁਨੇਹਾ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ ਕਿ ਅੱਜ ਕੱਲ੍ਹ ਦੇ ਨੌਜਵਾਨ ਕਈ ਵਾਰ ਪਿਆਰ 'ਚ ਧੋਖੇ ਕਾਰਨ ਖੁਦਕੁਸ਼ੀ ਵਰਗੇ ਕਦਮ ਵੀ ਚੁੱਕਣ ਤੋਂ ਗੁਰੇਜ਼ ਨਹੀਂ ਕਰਦੇ, ਪਰ ਟੁੱਟੇ ਦਿਲ ਦੀ ਪਰਵਾਹ ਕੀਤੇ ਬਗੈਰ ਜ਼ਿੰਦਗੀ 'ਚ ਅੱਗੇ ਵੱਧਣ ਦੀ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ ।

Jasmine Sandlas ,,, image From Jasmine Sandlas song

ਜੈਸਮੀਨ ਸੈਂਡਲਾਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਤੇ ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੈਰੀ ਸੰਧੂ ਦੇ ਨਾਲ ਉਸ ਦੀ ਗਹਿਰੀ ਦੋਸਤੀ ਸੀ, ਪਰ ਕਿਸੇ ਕਾਰਨ ਕਰਕੇ ਦੋਹਾਂ ਦੀ ਦੋਸਤੀ ਦਰਮਿਆਨ ਖਟਾਸ ਆ ਗਈ ਅਤੇ ਪਿਛਲੇ ਕਈ ਮਹੀਨਿਆਂ ਤੋਂ ਦੋਵੇਂ ਇੱਕ ਦੂਜੇ ਤੋਂ ਦੂਰ ਹਨ ।ਦੋਵਾਂ ਨੇ ਇੱਕਠਿਆਂ ਕਈ ਗੀਤ ਵੀ ਕੀਤੇ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਗੈਰੀ ਸੰਧੂ ਨੇ ਵੀ ਕਈ ਹਿੱਟ ਗੀਤ ਗਾਏ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

You may also like