ਜਸਪਿੰਦਰ ਚੀਮਾ ਦੀ ਨਨਾਣ ਦਾ ਹੋਇਆ ਵਿਆਹ, ਪਿਆਰੀ ਜਿਹੀ ਪੋਸਟ ਪਾ ਕੇ ਨਵੀਂ ਜ਼ਿੰਦਗੀ ਦੇ ਆਗਾਜ਼ ਲਈ ਦਿੱਤੀ ਸ਼ੁਭਕਾਮਨਾਵਾਂ

Written by  Lajwinder kaur   |  July 25th 2021 10:33 AM  |  Updated: July 25th 2021 10:33 AM

ਜਸਪਿੰਦਰ ਚੀਮਾ ਦੀ ਨਨਾਣ ਦਾ ਹੋਇਆ ਵਿਆਹ, ਪਿਆਰੀ ਜਿਹੀ ਪੋਸਟ ਪਾ ਕੇ ਨਵੀਂ ਜ਼ਿੰਦਗੀ ਦੇ ਆਗਾਜ਼ ਲਈ ਦਿੱਤੀ ਸ਼ੁਭਕਾਮਨਾਵਾਂ

‘ਇੱਕ ਕੁੜੀ ਪੰਜਾਬ ਦੀ’, ‘ਗੇਲੋ’ ਸਮੇਤ ਕਈ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਣਾਉਣ ਵਾਲੀ ਜਸਪਿੰਦਰ ਚੀਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪਰਿਵਾਰ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਨੂੰ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕਰਦੀ ਰਹਿੰਦੀ ਹੈ। ਉਨ੍ਹਾਂ ਦੇ ਸਹੁਰੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਜੀ ਹਾਂ ਉਨ੍ਹਾਂ ਨੇ ਆਪਣੀ ਨਨਾਣ ਦੇ ਵਿਆਹ ਦੀਆਂ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ।

jaspinder with sister in law Image Source: Instagram

ਹੋਰ ਪੜ੍ਹੋ : ਪਰਮੀਸ਼ ਵਰਮਾ ਤੇ ਰੇਸ਼ਮ ਸਿੰਘ ਅਨਮੋਲ ਨੇ ਪੋਸਟ ਪਾ ਕੇ ਟੋਕੀਓ ਓਲੰਪਿਕਸ ‘ਚ ਪਹਿਲੇ ਮੈਡਲ ਨਾਲ ਕਾਮਯਾਬੀ ਦੀ ਝੰਡੇ ਗੱਡਣ ਵਾਲੀ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ

ਹੋਰ ਪੜ੍ਹੋ : ਧਨਾਸ਼ਰੀ ਵਰਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਯੁਜ਼ਵੇਂਦਰ ਚਾਹਲ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈ

inside image of jaspindr cheema and gurjeet singh's sister marriage pic Image Source: Instagram

ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਜਸਪਿੰਦਰ ਚੀਮਾ ਨੇ ਲਿਖਿਆ ਹੈ- ‘ਮੁਬਾਰਕਾਂ ਭੈਣ ❤ urf  sister-in-Law???.. ਬਹੁਤ ਬਹੁਤ ਮੁਬਾਰਕਾਂ... ਅਸੀਂ ਸਾਰੇ ਤੁਹਾਡੇ ਲਈ ਬਹੁਤ ਖੁਸ਼ ਹਾਂ...ਅਸੀਂ ਸਾਰੇ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ...ਅਤੇ ਅਸੀਂ ਸਾਰੇ ਤੁਹਾਨੂੰ ਬਹੁਤ ਯਾਦ ਕਰਾਂਗੇ ????? stayblessed ...ਵਾਹਿਗੁਰੂ ਜੀ ਹਰ ਖੁਸ਼ੀ ਦੇਣ ???’ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਨੇ।

inside image of japinder cheema Image Source: Instagram

ਦੱਸ ਦਈਏ ਅਦਾਕਾਰਾ ਜਸਪਿੰਦਰ ਚੀਮਾ ਦਾ ਵਿਆਹ ਐਕਟਰ ਗੁਰਜੀਤ ਸਿੰਘ ਨਾਲ ਹੋਇਆ ਹੈ। ਦੋਵੇਂ ਹੈਪਿਲੀ ਆਪਣੀ ਮੈਰੀਡ ਲਾਈਫ ਇਨਜੁਆਏ ਕਰ ਰਹੇ ਨੇ। ਕੁਝ ਦਿਨ ਪਹਿਲਾਂ ਹੀ ਜਸਪਿੰਦਰ ਨੇ ਆਪਣੇ ਲਾਈਫ ਪਾਰਟਨਰ ਗੁਰਜੀਤ ਸਿੰਘ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਬਰਥਡੇਅ ਵਿਸ਼ ਕੀਤਾ ਸੀ। ਜੇ ਗੱਲ ਕਰੀਏ ਜਸਪਿੰਦਰ ਚੀਮਾ ਦੇ ਕੰਮ ਦੀ ਤਾਂ ਉਨ੍ਹਾਂ ਨੇ ਕਈ ਕਮਾਲ ਦੀ ਫ਼ਿਲਮਾਂ ‘ਚ ਕੰਮ ਕੀਤਾ ਹੈ, ‘ਧੀ ਪੰਜਾਬ ਦੀ’, ‘ਵੀਰਾਂ ਨਾਲ ਸਰਦਾਰੀ’ ਅਤੇ ‘ਡੌਂਟ ਵਰੀ ਯਾਰਾ’ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨਗੀਆਂ। ਇਹਨਾਂ ਫ਼ਿਲਮਾਂ ਤੋਂ ਇਲਾਵਾ ਜਸਪਿੰਦਰ ਚੀਮਾ ਦੀ ਫ਼ਿਲਮ ਗੇਲੋ ਨੂੰ ਵੀ ਕਾਫੀ ਪਸੰਦ ਕੀਤਾ ਗਿਆ । ਜਸਪਿੰਦਰ ਚੀਮਾ ਨੂੰ ਉਸ ਦੀ ਅਦਾਕਾਰੀ ਲਈ ਕਈ ਅਵਾਰਡ ਵੀ ਮਿਲੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network