ਵਾਲ-ਵਾਲ ਬਚੇ ਗਾਇਕ ਜੱਸ ਬਾਜਵਾ, ਹਾਦਸੇ ਦਾ ਸ਼ਿਕਾਰ ਹੋਈ ਕਾਰ, ਕਾਰ ਦੇ ਉੇੱਡੇ ਪਰਖਚੇ

written by Rupinder Kaler | October 07, 2020

ਪੰਜਾਬ ਦੇ ਗਾਇਕ ਜੱਸ ਬਾਜਵਾ ਨਾਲ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਗਾਇਕ ਜੱਸ ਬਾਜਵਾ ਹਰਿਆਣਾ 'ਚ ਧਰਨਾ ਲਾਉਣ ਤੋਂ ਬਾਅਦ ਆਪਣੀ ਕਾਰ ਨੰਬਰ ਪੀ. ਬੀ. 13 ਬੀ. ਸੀ. 3300 ਰਾਹੀਂ ਚੰਡੀਗੜ੍ਹ ਆ ਰਹੇ ਸਨ।

car

 

ਕਾਰ ਦੀ ਹਾਲਤ ਵੇਖ ਕੇ ਪਤਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਭਿਆਨਕ ਹੋਵੇਗਾ, ਕਿਉਂਕਿ ਜੱਸ ਬਾਜਵਾ ਦੀ ਕਾਰ ਦਾ ਅਗਲਾ ਹਿੱਸਾ ਕਾਫ਼ੀ ਨੁਕਸਾਨਿਆ ਗਿਆ ਹੈ। ਹਾਲਾਂਕਿ ਜੱਸ ਬਾਜਵਾ ਅਤੇ ਕਾਰ ਵਿੱਚ ਬੈਠੇ ਹੋਰ ਸਾਥੀ ਵਾਲ-ਵਾਲ ਬਚ ਗਏ।

car

ਹੋਰ ਪੜ੍ਹੋ : 

jass

ਕਿਸੇ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਜੱਸ ਬਾਜਵਾ ਦਾ ਡਰਾਈਵਰ ਚਲਾ ਰਿਹਾ ਸੀ। ਹਾਦਸਾ ਸੜਕ ਉੱਤੇ ਅਚਾਨਕ ਅਵਾਰਾ ਪਸ਼ੂ ਕਾਰ ਦੇ ਅੱਗੇ ਆਉਣ ਨਾਲ ਵਾਪਰਿਆ ਹੈ, ਜਿਸ ਨੂੰ ਬਚਾਉਂਦੇ-ਬਚਾਉਂਦੇ ਉਨ੍ਹਾਂ ਦੀ ਕਾਰ ਸਾਹਮਣੇ ਆ ਰਹੇ ਟਰੱਕ ਨਾਲ ਜਾ ਟਕਰਾ ਗਈ।

You may also like