ਸਟੇਜ ਉੱਤੇ ਕਿਸਾਨੀ ਝੰਡੇ ਦੇ ਨਾਲ ਕਿਸਾਨੀ ਗੀਤ ਗਾਉਂਦੇ ਨਜ਼ਰ ਆਏ ਗਾਇਕ ਜੱਸ ਬਾਜਵਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼
ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਕਿਸਾਨਾਂ ਦੇ ਨਾਲ ਪਹਿਲੇ ਦਿਨ ਤੋਂ ਹੀ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਇਆ ਹੈ । ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਕਿਸਾਨਾਂ ਦੇ ਲਈ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ ।
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਚ ਉਹ ਸਟੇਜ ਉੱਤੇ ਕਿਸਾਨੀ ਝੰਡਾ ਲਹਿਰਾਉਂਦਾ ਹੋਏ ਦਿਖਾਈ ਦੇ ਰਹੇ ਨੇ ਤੇ ਨਾਲ ਹੀ Kisaan Anthem ਵਾਲਾ ਸੌਂਗ ਗਾਉਂਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਦੇ ਕਿਸਾਨੀ ਗੀਤ ਉੱਤੇ ਵੀ ਦਰਸ਼ਕ ਨੱਚਦੇ ਹੋਏ ਨਜ਼ਰ ਆ ਰਹੇ ਨੇ। ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।
ਪਿਛਲੇ ਦੋ ਮਹੀਨਿਆਂ ਦੇ ਲਗਪਗ ਦੇਸ਼ ਦੇ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ। ਪਰ ਕੇਂਦਰ ਦੀ ਸਰਕਾਰ ਆਪਣਾ ਹੰਕਾਰੀਪੁਣੇ ਦਾ ਮੁਜ਼ਹਾਰਾ ਕਰ ਰਹੀ ਹੈ ।
View this post on Instagram